ਤਲਵੰਡੀ ਸਾਬੋ (ਮੁਨੀਸ਼) : ਕੇਂਦਰ ਸਰਕਾਰ ਦੇ 3 ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲ਼ੋਂ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਜਿੱਥੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਪੂਰੀ ਤਰ੍ਹਾਂ ਬੰਦ ਰਿਹਾ। ਉਥੇ ਹੀ ਕਿਸਾਨ ਜਥੇਬੰਦੀਆਂ ਨੇ ਸੜਕਾਂ ’ਤੇ ਜਾਮ ਲਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ। ਭਾਕਿਯੂ (ਉਗਰਾਹਾਂ) ਵੱਲ਼ੋਂ ਦਸਮੇਸ਼ ਸਕੂਲ ਕੋਲ ਲਗਾਏ ਗਏ ਧਰਨੇ ਵਿਚ ਵੱਡੀ ਗਿਣਤੀ ਕਿਸਾਨ ਪੁੱਜੇ ਅਤੇ ਕਿਸਾਨਾਂ ਨੇ ਏ. ਡੀ. ਸੀ. ਮਾਨਸਾ ਦੀ ਗੱਡੀ ਵੀ ਅੱਗੇ ਨਹੀਂ ਜਾਣ ਦਿੱਤੀ।
ਇਹ ਵੀ ਪੜ੍ਹੋ : ਭਾਰਤ ਬੰਦ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਿਸਾਨਾਂ ਦੇ ਹੱਕ ’ਚ ਟਵੀਟ, ਆਖੀ ਇਹ ਗੱਲ
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਹੈ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਇਹ ਕਾਨੂੰਨ ਵਾਪਸ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਉਦੋਂ ਤਕ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।
ਇਹ ਵੀ ਪੜ੍ਹੋ : ਦੁਆਬੇ ਦੇ ਵਿਧਾਇਕਾਂ ਦਾ ਵਿਰੋਧ ਦਰਕਿਨਾਰ, ਰਾਣਾ ਗੁਰਜੀਤ ਸਿੰਘ ਬਣੇ ਮੰਤਰੀ
5 ਮੰਤਰੀਆਂ ਦੀ ਛਾਂਟੀ ਮਗਰੋਂ ਮੁੱਖ ਮੰਤਰੀ ਚੰਨੀ ਲਈ ਇਕਜੁੱਟ ਹੋ ਕੇ ਸਰਕਾਰ ਚਲਾਉਣਾ ਚੁਣੌਤੀਪੂਰਨ ਕੰਮ!
NEXT STORY