ਤਲਵੰਡੀ ਸਾਬੋ (ਮਨੀਸ਼) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦੇ ਨਾਲ-ਨਾਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਉਥੇ ਰਵਨੀਤ ਬਿੱਟੂ ਵੱਲੋਂ ਇਹ ਕਹੇ ਜਾਣ 'ਤੇ ਕਿ ਰਾਜੋਆਣਾ ਦੀ ਰਿਹਾਈ ਨਾਲ ਪੰਜਾਬ ਦਾ ਮਾਹੌਲ ਇਕ ਵਾਰ ਫਿਰ ਖਰਾਬ ਹੋ ਸਕਦਾ ਹੈ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਅੰਦਰ ਸਿੱਖਾਂ ਨਾਲ ਬੇਇਨਸਾਫੀ ਹੋ ਰਹੀ ਹੈ, ਕਿਉਂਕਿ ਜੇਲਾਂ ਵਿਚ ਆਪਣੀ ਸਜਾਵਾਂ ਕੱਟ ਚੁੱਕੇ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਿੰਘਾਂ ਦੇ ਬਾਹਰ ਆਉਣ ਨਾਲ ਪੰਜਾਬ ਦਾ ਮਾਹੌਲ ਖਰਾਬ ਨਹੀਂ ਹੋਵੇਗਾ। ਉਨ੍ਹਾਂ ਨੇ ਉਕਤ ਮੁਆਫ਼ੀ ਦਾ ਵਿਰੋਧ ਕੀਤੇ ਜਾਣ ਨੂੰ ਸਿੱਖ ਵਿਰੋਧੀ ਮਾਨਸਿਕਤਾ ਕਰਾਰ ਦਿੱਤਾ ਹੈ।
ਬਿਹਾਰ ਦੇ 5 ਜ਼ਿਲਿਆਂ ਦੇ ਅਧਿਕਾਰੀਆਂ ਨੇ ਕੀਤਾ ਸੀਚੇਵਾਲ ਮਾਡਲ ਦਾ ਨਿਰੀਖਣ
NEXT STORY