ਬਠਿੰਡਾ(ਮੁਨੀਸ਼)—ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਰਾਮ ਤੀਰਥ ਨੇੜੇ ਸਿੰਘੋ ਰਜਬਾਹੇ ਵਿਚ ਵੱਡਾ ਪਾੜ ਪੈਣ ਕਾਰਨ ਕਿਸਾਨਾਂ ਦੀ ਪੱਕੀ ਹੋਈ ਫਸਲ ਵਿਚ ਪਾਣੀ ਭਰ ਗਿਆ ਹੈ, ਜਿਸ ਕਾਰਨ ਗੁੱਸੇ ਵਿਚ ਆਏ ਕਿਸਾਨਾਂ ਨੇ ਪਿੰਡ ਫਤਿਹਗੜ੍ਹ ਨਬਾਦ ਨੇੜੇ ਬਠਿੰਡਾ-ਦਿਲੀ ਹਾਈਵੇਅ 'ਤੇ ਜਾਮ ਲਗਾ ਦਿੱਤਾ ਹੈ। ਹਾਈਵੇਅ ਜਾਮ ਹੋਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੱਸਿਆ ਕਿ ਜਾ ਰਿਹਾ ਹੈ ਕਿ ਕਿਸਾਨਾਂ ਨਾਲ ਧਰਨੇ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਜਿੰਦਰ ਕੌਰ ਵੀ ਬੈਠੇ ਹਨ।
ਲੁਧਿਆਣਾ 'ਚ ਵਾਪਰਿਆ ਭਿਆਨਕ ਹਾਦਸਾ, ਦੋ ਦੀ ਮੌਤ
NEXT STORY