ਤਲਵੰਡੀ ਸਾਬੋ (ਮਨੀਸ਼) : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੂਨ 1984 ਵਿਚ ਵਾਪਰੇ ਸਾਕਾ ਨੀਲਾ ਤਾਰਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਮਾਰੇ ਗਏ ਲੋਕਾਂ ਦੀ ਯਾਦ ਵਿਚ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਵਿਚ ਸੰਗਤਾਂ ਨੂੰ ਸ਼ਾਤਮਈ ਪੁੱਜਣ ਦੀ ਅਪੀਲ ਕੀਤੀ ਹੈ।
ਸਿੰਘ ਸਾਹਿਬ ਨੇ ਕਿਹਾ ਕਿ 6 ਜੂਨ 1984 ਨੂੰ ਉਸ ਸਮੇਂ ਦੀ ਭਾਰਤੀ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਦਰਬਾਰ ਸਾਹਿਬ ਸਮੇਤ ਹੋਰ ਸੈਂਕੜੇ ਗੁਰਦੁਆਰਾ ਸਾਹਿਬ 'ਤੇ ਇਸ ਤਰ੍ਹਾਂ ਹਮਲਾ ਕੀਤਾ ਸੀ ਜਿਵੇਂ ਇਕ ਮੁਲਕ ਦੂਜੇ ਮੁਲਕ 'ਤੇ ਹਮਲਾ ਕਰ ਰਿਹਾ ਹੋਵੇ। ਉਨ੍ਹਾਂ ਕਿਹਾ ਕਿ ਇਹ ਦਰਦ ਕਦੇ ਵੀ ਸਿੱਖਾਂ ਦੇ ਮਨਾ ਵਿਚੋਂ ਨਹੀਂ ਜਾ ਸਕਦਾ। ਉਨ੍ਹਾਂ ਨੇ ਸੰਗਤਾਂ ਨੂੰ ਸ਼ਹੀਦੀ ਸਮਾਗਮ ਇਕਜੁੱਟਤਾ ਅਤੇ ਸ਼ਾਂਤੀ ਨਾਲ ਮਨਾਉਣ ਦੀ ਅਪੀਲ ਕੀਤੀ। ਦੱਸ ਦੇਈਏ ਕਿ ਇਸ ਵਾਰ ਗਿਆਨੀ ਹਰਪ੍ਰੀਤ ਸਿੰਘ ਸ਼ਹੀਦੀ ਸਮਾਗਮ ਸਮੇਂ ਪਹਿਲੀ ਵਾਰ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨਗੇ।
7 ਘੰਟੇ ਮੌਤ ਦੇ ਚੁੰਗਲ 'ਚ ਰਹੇ ਟ੍ਰੈਵਲ ਏਜੰਟ ਨੇ ਸੁਣਾਈ ਦਾਸਤਾਂ
NEXT STORY