ਤਲਵੰਡੀ ਸਾਬੋ (ਮੁਨੀਸ਼): ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਸਾਲਾ ਪ੍ਰਕਾਸ਼ ਉਤਸਵ ਮਾਲਵੇ ਦੇ ਇਤਿਹਾਸਕ ਨਗਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੂਰੀ ਸਰਥਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਜਿਸ ਦੇ ਸੰਦਰਭ 'ਚ ਐਤਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਆਗਵਾਈ 'ਚ ਅਲੋਕਿਕ ਨਗਰ ਕੀਰਤਨ ਸਜਾਇਆ ਗਿਆ।
ਨਗਰ ਕੀਰਤਨ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਵਾਈ।ਨਗਰ ਕੀਰਤਨ ਦੌਰਾਨ ਤਖ਼ਤ ਸਾਹਿਬ ਦੇ ਹਜੂਰੀ ਰਾਗੀਆਂ ਵਲੋ ਰਹੱਸਮਈ ਕੀਰਤਨ ਕੀਤਾ ਗਿਆ। ਬੈਂਡ ਅਤੇ ਗਤਕੇ ਦੇ ਜੋਹਰ ਦਿਖਾਏ ਗਏ।ਸੰਗਤਾਂ ਵਲੋਂ ਨਗਰ ਕੀਰਤਨ ਦੌਰਾਨ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ।ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ ਗੁਰ ਪੁਰਵ ਦੀ ਵਧਾਈ ਦਿੰਦੇ ਹੋਏ ਨੌਜਵਾਨ ਪੀੜੀ ਨੂੰ ਸਿੱਖੀ ਨਾਲ ਜੁੜਣ ਦਾ ਸੁਨੇਹਾ ਦਿੱਤਾ ਗਿਆ।
ਪਟਿਆਲਾ ਤੋਂ ਵੱਡੀ ਖ਼ਬਰ : ਪੁਰਾਣੀ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਫ਼ੌਜੀ ਦੀ ਪਤਨੀ ਦਾ ਕਤਲ
NEXT STORY