ਤਲਵੰਡੀ ਸਾਬੋ (ਮੁਨੀਸ਼) : ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਜਿਥੇ ਪੂਰੀ ਦੁਨੀਆ 'ਚ ਸਿੱਖ ਸੰਗਤਾਂ ਵੱਲੋਂ ਪੂਰੀ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਮਾਲਵੇ ਅੰਦਰ ਸਥਿਤ ਸਿੱਖ ਜਗਤ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਬੀਤੇ ਦਿਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

ਤਖ਼ਤ ਸਾਹਿਬ ਦੇ ਸਥਿਤ ਇਤਿਹਾਸਕ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰ ਕੇ ਸਮਾਗਮ ਦੀ ਸ਼ੁਰੂਆਤ ਕਰ ਦਿੱਤੀ ਗਈ। ਸਮਾਗਮ ਦੀ ਆਰੰਭਤਾ ਦੀ ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕੀਤੀ। ਜਿਨ੍ਹਾਂ ਦੇ ਭੋਗ 12 ਨਵੰਬਰ ਨੂੰ ਮੁੱਖ ਸਮਾਗਮ ਵਾਲੇ ਦਿਨ ਪਾਏ ਜਾਣਗੇ। ਤਖ਼ਤ ਸਾਹਿਬ ਦੇ ਮੈਨੇਜਰ ਭਾਈ ਪਰਮਜੀਤ ਸਿੰਘ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ 'ਤੇ 11 ਨਵੰਬਰ ਨੂੰ ਹਰ ਸਾਲ ਦੀ ਤਰ੍ਹਾਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ।
ਉਧਰ ਦੂਜੇ ਪਾਸੇ ਵੱਡੀ ਗਿਣਤੀ 'ਚ ਸੰਗਤਾਂ ਨੇ ਨਗਰ ਕੀਰਤਨ ਦੇ ਰਸਤੇ ਦੀ ਸਫਾਈ ਲਈ ਝਾੜੂ ਦੀ ਸੇਵਾ ਤਖ਼ਤ ਸਾਹਿਬ ਤੋਂ ਸ਼ੁਰੂ ਕੀਤੀ। ਝਾੜੂ ਸੇਵਾ ਨੂੰ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਅਰਦਾਸ ਕਰਨ ਤੋਂ ਬਾਅਦ ਰਵਾਨਾ ਕੀਤਾ। ਝਾੜੂ ਸੇਵਾ ਦੌਰਾਨ ਵੱਡੀ ਗਿਣਤੀ 'ਚ ਬੀਬੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਪਰਮਜੀਤ ਸਿੰਘ, ਭਾਈ ਜਗਤਾਰ ਸਿੰਘ ਕੀਰਤਪੁਰੀਆ ਕਥਾਵਾਚਕ, ਗੁਰਸੇਵਕ ਸਿੰਘ ਕਿੰਗਰਾ, ਕੁਲਵਿੰਦਰ ਬੰਗੀ ਆਦਿ ਮੌਜੂਦ ਸਨ।
ਸ਼ੱਕੀ ਹਾਲਾਤ 'ਚ 5 ਬੱਚਿਆਂ ਦੀ ਮਾਂ ਦੀ ਮੌਤ
NEXT STORY