ਤਲਵੰਡੀ ਸਾਬੋ(ਮਨੀਸ਼)— ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੌਰਾਨ ਅਕਾਲੀ ਦਲ ਤੋਂ ਅੱਡ ਹੋ ਕੇ ਨਵੀਂ ਬਣੀ ਅਕਾਲੀ ਦਲ ਟਕਸਾਲੀ ਅਤੇ ਆਮ ਆਦਮੀ ਪਾਰਟੀ ਵਿਚ ਗਠਜੋੜ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ ਕੇਂਦਰੀ ਮੰਤਰੀ ਹਰਸਿਮਤਰ ਕੌਰ ਬਾਦਲ ਨੇ ਦੋਵਾਂ ਪਾਰਟੀਆਂ ਨੂੰ ਜ਼ੀਰੋ ਕਰਾਰ ਦਿੱਤਾ ਹੈ। ਉਨ੍ਹਾਂ ਦੋਵਾਂ ਪਾਰਟੀਆਂ ਦੇ ਗਠਜੋੜ ਦੀ ਗੱਲ ਨੂੰ ਚੰਗਾ ਦੱਸਦੇ ਹੋਏ ਕਿਹਾ ਕਿ ਜ਼ੀਰੋ ਪਲੱਸ ਜ਼ੀਰੋ ਨਾਲ ਕੋਈ ਫਰਕ ਨਹੀਂ ਪੈਦਾ।
ਉਧਰ ਬਠਿੰਡਾ ਨੂੰ ਸਵੱਛ ਭਾਰਤ ਮੁਹਿੰਮ ਦੌਰਾਨ 31ਵੇਂ ਅਤੇ ਪੰਜਾਬ ਵਿੱਚੋਂ ਪਹਿਲੇ ਨੰਬਰ 'ਤੇ ਆਉਣ 'ਤੇ ਹਰਸਿਮਰਤ ਕੌਰ ਬਾਦਲ ਨੇ ਪਿਛਲੇ 10 ਸਾਲਾਂ ਦੌਰਾਨ ਅਕਾਲੀ ਭਾਜਪਾ ਸਰਕਾਰ ਵੱਲੋਂ ਕੀਤੇ ਵਿਕਾਸ ਦਾ ਨਤੀਜਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅੱਜ ਬਠਿੰਡਾ ਦਾ ਨਾਮ ਦੇਸ਼ ਦੇ ਨਕਸ਼ੇ 'ਤੇ ਆਇਆ ਹੈ। ਉਨ੍ਹਾਂ ਨਾਲ ਹੀ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਮਨਪ੍ਰੀਤ ਬਾਦਲ ਨੇ ਦੋ ਸਾਲ ਵਿਚ ਬਠਿੰਡੇ ਦੇ ਵਿਕਾਸ ਲਈ ਕੋਈ ਕੰਮ ਨਹੀਂ ਕੀਤਾ, ਜਿਸ ਨਾਲ ਬਠਿੰਡਾ ਹੋਰ ਅੱਗੇ ਵਧੇ।
Punjab Wrap Up: ਪੜ੍ਹੋ 9 ਮਾਰਚ ਦੀਆਂ ਵੱਡੀਆਂ ਖ਼ਬਰਾਂ
NEXT STORY