ਹੁਸ਼ਿਆਰਪੁਰ (ਅਮਰੀਕ)— ਇਥੋਂ ਦੇ ਤਲਵਾੜਾ ਬਲਾਕ ਅਧੀਨ ਆਉਂਦੇ ਪੱਲਹਾੜ ’ਚ ਪਿਛਲੇ ਦਿਨੀਂ ਸਰਕਾਰੀ ਸਕੂਲ ’ਚੋਂ ਕਰੀਬ 12 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਆਏ ਸਨ। ਬੱਚਿਆਂ ਦੇ ਪਾਜ਼ੇਟਿਵ ਨਿਕਲਣ ਦੇ ਬਾਅਦ ਐੱਸ. ਡੀ. ਐੱਮ. ਦੇ ਨਿਰਦੇਸ਼ਾਂ ’ਤੇ 10 ਦਿਨਾਂ ਲਈ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਉਥੇ ਹੀ ਹੁਣ ਇਨ੍ਹਾਂ ਬੱਚਿਆਂ ਦੇ ਸੰਪਰਕ ’ਚ ਆਉਣ ਵਾਲੇ ਲੋਕਾਂ ਦੇ ਟੈਸਟ ਕੀਤੇ ਸਨ, ਜਿਸ ’ਚ ਅੱਜ ਫਿਰ ਤੋਂ 10 ਬੱਚੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਇਸ ਸਰਕਾਰੀ ਸਕੂਲ ਵਿਚੋਂ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਬੱਚਿਆਂ ਦੀ ਗਿਣਤੀ 22 ਹੋ ਗਈ ਹੈ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨੇ 4 ਹੋਰ ਉਮੀਦਵਾਰ
ਇਹ ਜਾਣਕਾਰੀ ਬਲਾਕ ਨੋਡਲ ਅਧਿਕਾਰੀ ਡਾਕਟਰ ਹਰਮਿੰਦਰ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਕੂਲ ’ਚੋਂ ਪਹਿਲਾਂ ਦੋ ਲੋਕ ਕੋਰੋਨਾ ਪਾਜ਼ੇਟਿਵ ਆਏ ਸਨ, ਇਸ ਦੇ ਬਾਅਦ ਸਕੂਲ ’ਚ ਪੜ੍ਹਨ ਵਾਲੇ ਕਰੀਬ 510 ਬੱਚਿਆਂ ਦੇ ਸੈਂਪਲ ਲਏ ਸਨ, ਜਿਨ੍ਹਾਂ ’ਚੋਂ ਕਰੀਬ 12 ਬੱਚੇ ਕੋਰੋਨਾ ਪਾਜ਼ੇਟਿਵ ਮਿਲੇ ਸਨ। ਇਸ ਦੇ ਬਾਅਦ ਫਿਰ ਕੁਝ ਬੱਚਿਆਂ ਦੇ ਸੈਂਪਲ ਲਏ ਗਏ, ਜਿਨ੍ਹਾਂ ’ਚੋਂ ਅੱਜ 10 ਬੱਚੇ ਕੋਰੋਨਾ ਪਾਜ਼ੇਟਿਵ ਮਿਲੇ ਹਨ। ਉਥੇ ਹੀ ਉਨ੍ਹਾਂ ਨੇ ਕੋਰੋਨਾ ਤੋਂ ਬੱਚਣ ਲਈ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਜਲੰਧਰ: 'ਡੋਲੀ' ਵਾਲੀ ਕਾਰ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ, ਕਾਰ ਚਾਲਕ ਦੇ ਦੋਸਤ ਸਕਿਓਰਿਟੀ ਗਾਰਡ ਨੇ ਕੀਤੀ ਖ਼ੁਦਕੁਸ਼ੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨੇ 4 ਹੋਰ ਉਮੀਦਵਾਰ
NEXT STORY