ਤਲਵਾੜਾ (ਜੋਸ਼ੀ)- ਤਲਵਾੜਾ ਵਿਚ ਉਸ ਸਮੇਂ ਸਥਿਤੀ ਗੰਭੀਰ ਬਣ ਗਈ ਜਦੋਂ ਤਲਵਾੜਾ ਪੁਲਸ ਸਟੇਸ਼ਨ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਕਥਿਤ ਤੌਰ 'ਤੇ ਧਮਕੀ ਦਿੱਤੀ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਐੱਸ. ਐੱਸ. ਪੀ. ਹੁਸ਼ਿਆਰਪੁਰ, ਸੰਦੀਪ ਕੁਮਾਰ ਮਲਿਕ ਦੀ ਪ੍ਰਧਾਨਗੀ ਹੇਠ ਪੁਲਸ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਵਾਇਰਲ ਹੋਈ ਪੋਸਟ 'ਤੇ ਵੱਖ-ਵੱਖ ਨੁਕਤਿਆਂ ਨੂੰ ਮੁੱਖ ਰੱਖ ਕੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਸੁਰੱਖਿਆ ਵਿੱਚ ਵਾਧਾ
ਪੁਲਸ ਪ੍ਰਸ਼ਾਸਨ ਨੇ ਇਲਾਕੇ ਦੇ ਸੰਵੇਦਨਸ਼ੀਲ ਸਥਾਨਾਂ 'ਤੇ ਸੁਰੱਖਿਆ ਹੋਰ ਵਧਾ ਦਿੱਤੀ ਹੈ। ਪੁਲਸ ਸਟੇਸ਼ਨ ਦੇ ਆਲੇ-ਦੁਆਲੇ ਵਾਧੂ ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਦਾਖਲ ਹੋਣ-ਨਿਕਲਣ ਵਾਲੇ ਸਥਾਨਾਂ 'ਤੇ ਬੈਰੀਕੇਡਿੰਗ ਕਰਕੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਸਥਿਤੀ ਦੀ ਗੰਭੀਰਤਾ ਨੂੰ ਵੇਖਦੇ ਹੋਏ ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਟੀਮਾਂ ਤੋਂ ਇਲਾਵਾ, ਪੁਲਸ ਵਿਭਾਗ ਦੇ ਵੱਡੇ ਅਧਿਕਾਰੀ ਜਿਨ੍ਹਾਂ ਵਿੱਚ ਐੱਸ. ਪੀ. ਡੀ. ਪਰਮਿੰਦਰ ਸਿੰਘ ਅਤੇ ਡੀ. ਐੱਸ. ਪੀ. ਡੀ. ਪ੍ਰਨੀਤ ਸਿੰਘ ਤੁਰੰਤ ਤਲਵਾੜਾ ਪਹੁੰਚੇ। ਉਨ੍ਹਾਂ ਨੇ ਮੌਕੇ ਦਾ ਜਾਇਜ਼ਾ ਲਿਆ, ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਥਾਨਕ ਪੁਲਸ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ: ਪੰਜਾਬ 'ਚ ED ਦੀ ਵੱਡੀ ਕਾਰਵਾਈ! 4 ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਬਰਾਮਦ ਕੀਤੀ ਲੱਖਾਂ ਦੀ ਨਕਦੀ
ਪੁਲਸ ਨੇ ਧਮਕੀ ਦੇਣ ਵਾਲੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਸਾਈਬਰ ਅਤੇ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਸਪੱਸ਼ਟ ਕੀਤਾ ਹੈ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਧਮਕੀ ਜਾਂ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪ੍ਰਸ਼ਾਸਨ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਸ ਨੂੰ ਦੇਣ ਅਤੇ ਅਫ਼ਵਾਹਾਂ 'ਤੇ ਧਿਆਨ ਨਾਂ ਦੇਣ।
ਇਹ ਵੀ ਪੜ੍ਹੋ: 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਜਥੇਦਾਰ ਗੜਗੱਜ ਦੀ ਲੋਕਾਂ ਨੂੰ ਅਪੀਲ! 23 ਤੋਂ 29 ਨਵੰਬਰ ਤੱਕ ਹਰ ਸਿੱਖ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੱਪੜਾ ਮੰਤਰਾਲਾ ਨੇ 19 ਨਵੰਬਰ ਨੂੰ ਰੂੰ ਦੀ ਸਰਕਾਰੀ ਖਰੀਦ ’ਚ ਬਦਲਾਅ ਨੂੰ ਲੈ ਕੇ ਬੁਲਾਈ ਬੈਠਕ
NEXT STORY