ਜੈਤੋ (ਰਘੂਨੰਦਨ ਪਰਾਸ਼ਰ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2025-2026 ਅੱਠਵੀਂ ਸ਼੍ਰੇਣੀ ਦਾ ਨਤੀਜਾ ਐਲਾਨ ਕੀਤਾ ਗਿਆ। ਇਸ ਵਿਚ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਅਠਵੀਂ ਜਮਾਤ ਦੀ ਵਿਦਿਆਰਥਣ ਤਮੰਨਾ ਪੁਤਰੀ ਨਰਿੰਦਰ ਕੁਮਾਰ ਜੈਤੋ ਨੇ 600 ਵਿਚੋਂ 600 ਭਾਵ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ। ਇਹ ਜਾਣਕਾਰੀ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੇ ਸਰਪ੍ਰਸਤ ਪਵਨ ਕੁਮਾਰ ਗੋਇਲ ਨੇ ਦਿਤੀ ਹੈ।
ਉਥੇ ਹੀ ਜਪਨੀਤ ਕੌਰ ਪੁੱਤਰੀ ਕੁਲਦੀਪ ਸਿੰਘ, ਸਰਕਾਰੀ ਮਿਡਲ ਸਕੂਲ, ਅਰਕਵਾਸ (ਸੰਗਰੂਰ) ਨੇ 600 ਵਿੱਚੋਂ 598 ਕੁੱਲ 99.67 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਦੂਜਾ ਅਤੇ ਜਸ਼ਨਦੀਪ ਕੌਰ ਪੁੱਤਰੀ ਹਰਪ੍ਰੀਤ ਸਿੰਘ, ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ), ਨੇ 600 ਵਿੱਚੋਂ 598 ਕੁੱਲ 99.67 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਿਯਮਾਂ ਅਨੁਸਾਰ ਬਰਾਬਰ ਅੰਕ ਪ੍ਰਾਪਤ ਕਰਨ ਤੇ ਛੋਟੀ ਉਮਰ ਵਾਲੇ ਪ੍ਰੀਖਿਆਰਥੀ ਨੂੰ ਮੈਰਿਟ ਵਿੱਚ ਉੱਚ ਸਥਾਨ ਪ੍ਰਦਾਨ ਕੀਤਾ ਗਿਆ ਹੈ।
PSEB : 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਦੇਖੋ ਕੌਣ ਰਿਹਾ ਅਵੱਲ
NEXT STORY