ਟਾਂਡਾ ਉੜਮੁੜ/ਦਸੂਹਾ (ਵਰਿੰਦਰ ਪੰਡਿਤ, ਝਾਵਰ) : ਟਾਂਡਾ ’ਚ ਪਿਛਲੇ ਦਿਨੀਂ ਗਊ ਕਤਲਕਾਂਡ ’ਚ ਸ਼ਾਮਲ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ’ਚ ਪੁਲਸ ਨੇ ਸਫਲਤਾ ਹਾਸਲ ਕੀਤੀ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰੇਲਵੇ ਪੁਲਸ ਜ਼ਿਲ੍ਹਾ ਪੁਲੀਸ ਦੀ ਮਦਦ ਨਾਲ ਛਾਪੇਮਾਰੀ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਸ ਮੁਖੀ ਧਰੁਮਨ ਐੱਚ. ਨਿੰਬਲ ਵੱਲੋਂ ਜਾਰੀ ਪ੍ਰੈੱਸ ਨੋਟ ਰਾਹੀਂ ਟਾਂਡਾ ਦੇ ਗਊ ਕਤਲਕਾਂਡ ਦੇ ਦੋਸ਼ੀ ਸੁਖਜਿੰਦਰ ਸਿੰਘ ਹੈਪੀ ਪੁੱਤਰ ਸੁਰਜੀਤ ਸਿੰਘ ਦੇ ਨਾਲ ਉਸ ਦੀ ਮਹਿੰਦਰਾ ਬੋਲੈਰੋ ਗੱਡੀ ਵੀ ਬਰਾਮਦ ਕੀਤੀ ਗਈ ਹੈ ।
ਇਹ ਵੀ ਪੜ੍ਹੋ : ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਮਾਰੀਆਂ ਗੋਲੀਆਂ, ਮੌਤ (ਵੀਡੀਓ)
ਇਸ ਦੌਰਾਨ ਇੰਸਪੈਕਟਰ ਰੇਲਵੇ ਪੁਲਸ ਬਲਵੀਰ ਸਿੰਘ ਦੀ ਅਗਵਾਈ 'ਚ ਕਾਬੂ ਕੀਤੇ ਗਏ ਮੁਲਜ਼ਮ ਸਾਵਨ, ਸਤਪਾਲ, ਸੁਰਜੀਤ ਲਾਲ, ਜੀਵਨ ਅਲੀ, ਕਮਲਜੀਤ ਕੌਰ, ਸਲਮਾ, ਅਨਬਰ ਹੁਸੈਨ ਨੂੰ ਅੱਜ ਸਖ਼ਤ ਸੁਰੱਖਿਆ ਵਿਚਕਾਰ ਮਾਣਯੋਗ ਜੱਜ ਪਰਮਿੰਦਰ ਕੌਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਥੋਂ ਪੁਲਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਲਈ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਇਸ ਦੌਰਾਨ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ’ਚ ਸ਼ਾਮਲ ਹੋਰ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਸਾਥੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਇਲਾਕਿਆਂ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਟਾਂਡਾ ਉੜਮੁੜ ’ਚ ਹੋਏ ਗਊ ਕਤਲਕਾਂਡ ’ਚ 7 ਮੁਲਜ਼ਮ ਗ੍ਰਿਫ਼ਤਾਰ
‘ਆਪ’ ਵਿਧਾਇਕ ਕੁਲਤਾਰ ਸੰਧਵਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ
NEXT STORY