ਜਲੰਧਰ,(ਗੁਲਸ਼ਨ)–ਸ਼ਨੀਵਾਰ ਦੇਰ ਰਾਤ ਟਾਂਡਾ ਰੇਲਵੇ ਫਾਟਕ ਨੇੜੇ ਇੰਜਣ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਜੀ. ਆਰ. ਪੀ. ਦੇ ਸਬ-ਇੰਸਪੈਕਟਰ ਮੁਝੈਲ ਰਾਮ, ਏ. ਐੱਸ. ਆਈ. ਨਰਿੰਦਰਪਾਲ ਅਤੇ ਹੋਰ ਮੁਲਾਜ਼ਮ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਲਗਭਗ 35-40 ਸਾਲ ਲੱਗਦੀ ਹੈ ਅਤੇ ਉਸ ਕੋਲੋਂ ਕੋਈ ਵੀ ਆਈ. ਡੀ. ਪਰੂਫ ਨਹੀਂ ਮਿਲਿਆ, ਜਿਸ ਤੋਂ ਉਸ ਦੀ ਸ਼ਨਾਖਤ ਹੋ ਸਕੇ। ਇੰਜਣ ਨਾਲ ਟਕਰਾ ਕੇ ਨੌਜਵਾਨ ਦੀਆਂ ਦੋਵੇਂ ਲੱਤਾਂ ਵੱਢੀਆਂ ਗਈਆਂ ਅਤੇ ਸਿਰ ਪੂਰੀ ਤਰ੍ਹਾਂ ਫਿਸ ਗਿਆ। ਨੌਜਵਾਨ ਨੇ ਖੁਦਕੁਸ਼ੀ ਕੀਤੀ ਹੈ ਜਾਂ ਇਹ ਇਕ ਰੇਲ ਹਾਦਸਾ ਹੈ, ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੋ ਸਕਿਆ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਖਬਰ ਲਿਖੇ ਜਾਣ ਤੱਕ ਥਾਣਾ ਜੀ. ਆਰ. ਪੀ. ਵਿਚ ਇਸ ਘਟਨਾ ਸਬੰਧੀ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਸੀ।
ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਵਾਲਿਆਂ ਤੋਂ ਕਿਸਾਨ ਜਥੇਬੰਦੀਆਂ ਰਹਿਣ ਸੁਚੇਤ : ਜਾਖੜ
NEXT STORY