ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)-ਟਾਂਡਾ ਦੇ ਪਿੰਡ ਰੱਲਣ ਨਾਲ ਸਬੰਧਤ ਰੋਜ਼ੀ-ਰੋਟੀ ਦੀ ਖਾਤਰ ਵਿਦੇਸ਼ ਤੁਰਕੀ ਗਏ ਇਕ ਵਿਅਕਤੀ ਦੀ ਕਰੇਨ ਹਾਦਸੇ 'ਚ ਦਰਦਨਾਕ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਪਿੰਡ ਰੱਲਣ ਤੋਂ ਹਰਜਿੰਦਰ ਸਿੰਘ (43) ਪੁੱਤਰ ਸਾਬਕਾ ਸਰਪੰਚ ਸਵਰਨ ਸਿੰਘ ਕਰੀਬ 1 ਸਾਲ ਪਹਿਲਾਂ ਤੁਰਕੀ ਗਿਆ ਹੋਇਆ ਸੀ। ਬੀਤੀ 28 ਅਗਸਤ ਨੂੰ ਤੁਰਕੀ ਦੇ ਬੁਰਸ਼ਾ ਸ਼ਹਿਰ 'ਚ ਵਾਪਰੇ ਕਰੇਨ ਹਾਦਸੇ ਦੌਰਾਨ ਹਰਜਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਇਲਾਜ ਦੌਰਾਨ 29 ਅਗਸਤ ਨੂੰ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
ਇਸ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਬੀਤੀ ਰਾਤ ਮਿਲੀ। ਮ੍ਰਿਤਕ ਹਰਜਿੰਦਰ ਸਿੰਘ ਦੇ ਭਰਾ ਬਲਦੇਵ ਸਿੰਘ ਨੇ ਦੱਸਿਆ ਕਿ 28 ਅਗਸਤ ਨੂੰ ਹਰਜਿੰਦਰ ਸਿੰਘ ਆਪਣੇ ਸਾਥੀ ਕਰਮਚਾਰੀਆਂ ਨਾਲ ਕਰੈਵਲਰ ਕਰੇਨ ਦੀ ਮੁਰੰਮਤ ਕਰ ਰਿਹਾ ਸੀ ਕਿ ਅਚਾਨਕ ਹੀ ਕਰੇਨ ਦਾ ਇਕ ਵੱਡਾ ਹਿੱਸਾ ਹਰਜਿੰਦਰ ਸਿੰਘ ਦੇ ਉੱਪਰ ਆ ਡਿੱਗਿਆ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਹਰਜਿੰਦਰ ਨੇ 29 ਅਗਸਤ ਨੂੰ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ: ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
ਮ੍ਰਿਤਕ ਹਰਜਿੰਦਰ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਅਮਨਦੀਪ ਕੌਰ ਅਤੇ 12 ਸਾਲਾ ਲੜਕਾ ਇਸ਼ਮੀਤ ਨੂੰ ਛੱਡ ਗਿਆ ਹੈ ਅਤੇ ਉਸ ਦੀ ਮੌਤ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਹੈ। ਇਸ ਮੌਤ ਉਪਰੰਤ ਪਰਿਵਾਰਕ ਮੈਂਬਰਾਂ ਦਾ ਵਿਰਲਾਪ ਵੇਖਿਆ ਨਹੀਂ ਜਾ ਰਿਹਾ ਸੀ ਅਤੇ ਹੁਣ ਪਰਿਵਾਰਿਕ ਮੈਂਬਰ ਹਰਜਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਰਸਮਾਂ ਨਿਭਾਉਣ ਲਈ ਇੰਤਜ਼ਾਰ ਕਰ ਰਹੇ ਹਨ ਅਤੇ ਸੰਭਾਵਨਾ ਹੈ ਕਿ ਅੱਜ 4 ਸਤੰਬਰ ਨੂੰ ਉਸਦਾ ਅੰਤਿਮ ਸੰਸਕਾਰ ਜੱਦੀ ਪਿੰਡ ਰੱਲਣ ਵਿਖੇ ਹੋਵੇਗਾ।
ਇਹ ਵੀ ਪੜ੍ਹੋ: ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ ਭੂਚਾਲ ਦੇ ਝਟਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
NEXT STORY