ਟਾਂਡਾ ਉੜਮੁੜ (ਵਰਿੰਦਰ ਪੰਡਿਤ,ਪਰਮਜੀਤ ਸਿੰਘ ਮੋਮੀ)- ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ ਤੋਂ ਬਾਅਦ ਇਸ ਦੀ ਆਵਾਜ਼ ਹੁਣ ਟਾਂਡਾ ਇਲਾਕੇ 'ਚ ਵੀ ਪਹੁੰਚਣ ਲੱਗੀ ਹੈ । ਇਸ ਬਾਰੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤੇ ਗਏ ਇਸ ਕਤਲ ਦੀ ਨਿਖੇਧੀ ਕਰਦੇ ਹੋਏ 15 ਅਕਤੂਬਰ ਨੂੰ ਕੀਤੇ ਜਾ ਰਹੇ ਪੰਜਾਬ ਬੰਦ ਦੇ ਸਮਰਥਨ 'ਚ ਆਪਣੀ ਪ੍ਰਤੀਕਿਰਿਆ ਕਰਨੀ ਸ਼ੁਰੂ ਕਰ ਦਿੱਤੀ ਹੈ। ਲੋਕ ਇਨਕਲਾਬ ਮੰਚ ਟਾਂਡਾ ਕਿ ਸਾਂਝ ਜਥੇਬੰਦੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਕੀਤੇ ਗਏ ਇਸ ਕਤਲ ਦੀ ਨਿਖੇਧੀ ਕਰਦਿਆਂ ਭਲਕੇ 15 ਅਕਤੂਬਰ ਦਿਨ ਵੀਰਵਾਰ ਨੂੰ ਕੀਤੇ ਜਾ ਰਹੇ ਬੰਦ ਦਾ ਸਮਰਥਨ ਕਰਨ ਦੇ ਨਾਲ ਨਾਲ ਟਾਂਡਾ ਨੂੰ ਵੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ।
ਇਹ ਵੀ ਪੜ੍ਹੋ: IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ ਗ੍ਰਿਫ਼ਤਾਰ, ISI ਨਾਲ ਜੁੜੇ ਤਾਰ

ਦੂਜੇ ਪਾਸੇ ਅੱਜ ਪੁਲਸ ਵੱਲੋਂ ਬਾਰਿਸ਼ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋ ਅਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਸਿੰਘ ਰੜਾ ਨੂੰ ਘਰ 'ਚ ਹੀ ਨਜ਼ਰਬੰਦ ਕੀਤਾ ਗਿਆ। ਇਸ ਬਾਰੇ ਮੁਕਤ ਆਗੂਆਂ ਨੇ ਪੰਜਾਬ ਪੁਲਸ ਦੇ ਇਸ ਵਤੀਰੇ ਦੀ ਸਭਦਾ 'ਚ ਨਿਖੇਧੀ ਕਰਦੇ ਕਿਹਾ ਕਿ ਪਰਮਿੰਦਰ ਸਿੰਘ ਚੋਤੇ ਝੋਟੇ ਦੇ ਕਤਲ ਤੋਂ ਬਾਅਦ ਨਸ਼ਾ ਤਸਕਰਾਂ ਖ਼ਿਲਾਫ਼ ਉੱਠੀ ਆਵਾਜ਼ ਨੂੰ ਸਰਕਾਰ ਦਬਾਉਣਾ ਚਾਹੁੰਦੀ ਹੈ ਜੋ ਵੀ ਕਿਸੇ ਵੀ ਕੀਮਤ ਤੇ ਨਹੀਂ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ ਭਵਿੱਖਬਾਣੀ, 15 ਜ਼ਿਲ੍ਹਿਆਂ 'ਚ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਰਵਿੰਦਰ ਝੋਟੇ ਦੇ ਕਾਤਲ 'ਤੇ ਵੱਡੇ ਐਕਸ਼ਨ ਦੀ ਤਿਆਰੀ, ਕਿਸੇ ਸਮੇਂ ਵੀ ਆ ਸਕਦੇ ਹੁਕਮ
NEXT STORY