ਜਲੰਧਰ (ਮਹੇਸ਼) : ਇੰਗਲੈਂਡ ਵਿਚ ਇੱਕ ਵਾਰ ਮੇਅਰ ਅਤੇ ਲਗਾਤਾਰ ਤਿੰਨ ਵਾਰ ਸੰਸਦ ਮੈਂਬਰ ਬਣ ਕੇ ਵਿਦੇਸ਼ੀ ਧਰਤੀ ਉੱਪਰ ਪੰਜਾਬ ਅਤੇ ਪੰਜਾਬੀਆਂ ਦਾ ਮਾਣ ਵਧਾਉਣ ਵਾਲੇ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਆਪਣੀ 2 ਹਫ਼ਤਿਆਂ ਦੀ ਭਾਰਤ ਫੇਰੀ ਦੌਰਾਨ ਆਪਣੇ 45 ਸਾਲਾ ਪਰਿਵਾਰਕ ਖੇਤ ਮਜ਼ਦੂਰ ਕੱਪਾ ਨੂੰ ਇਕ ਦੋਸਤ ਵਾਂਗ ਮਿਲੇ ਅਤੇ ਉਸ ਨਾਲ ਬੈਠ ਕੇ ਚਾਹ ਪੀਂਦੇ ਹੋਏ ਉਸ ਨਾਲ ਬਿਤਾਏ ਸਾਲਾਂ ਪੁਰਾਣੇ ਦਿਨਾਂ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ।
ਉਨ੍ਹਾਂ ਨੇ ਆਪਣੇ ਜੱਦੀ ਪਿੰਡ ਰਾਏਪੁਰ ਫਰਾਲਾ ਵਿਚ ਰਹਿ ਕੇ ਆਪਣੀ ਬਚਪਨ ਦੀ ਪੜ੍ਹਾਈ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਦਾ ਪਰਿਵਾਰਕ ਖੇਤ ਮਜ਼ਦੂਰ ਕੱਪਾਂ, ਉਨ੍ਹਾਂ ਨੂੰ ਟਰੈਕਟਰ ’ਤੇ ਬਿਠਾ ਕੇ ਖੇਤਾਂ ਵਿਚ ਘੁੰਮਾਉਂਦਾ ਸੀ ਅਤੇ ਉਨ੍ਹਾਂ ਨੇ ਅੱਜ ਵੀ ਇਨ੍ਹਾਂ ਦਿਨਾਂ ਨੂੰ ਬਹੁਤ ਚੰਗੀ ਤਰ੍ਹਾਂ ਯਾਦ ਰੱਖਿਆ ਹੋਇਆ ਹੈ ਅਤੇ ਭਵਿੱਖ ਵਿਚ ਹਮੇਸ਼ਾ ਯਾਦ ਰੱਖਣਗੇ। ਉਨ੍ਹਾਂ ਕਿਹਾ ਕਿ ਕੱਪਾ ਅਜੇ ਵੀ ਉਨ੍ਹਾਂ ਦੇ ਪਰਿਵਾਰਕ ਖੇਤਾਂ ਦੀ ਸੰਭਾਲ ਕਰ ਰਿਹਾ ਹੈ। ਦੂਜੇ ਪਾਸੇ, ਕੱਪਾ ਨੇ ਕਿਹਾ ਕਿ ਇਹ ਉਸ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਤਨਮਨਜੀਤ ਸਿੰਘ ਢੇਸੀ ਨੇ ਇੰਨੇ ਉੱਚੇ ਅਹੁਦੇ ''ਤੇ ਪਹੁੰਚਣ ਦੇ ਬਾਵਜੂਦ ਵੀ ਉਸਨੂੰ ਇੰਨਾ ਪਿਆਰ ਦਿੱਤਾ ਹੈ।
ਸਤਲੁਜ 'ਚ ਪਾਣੀ ਦਾ ਪੱਧਰ ਵਧਣ ਕਾਰਨ ਪਿੰਡ ਹਬੀਬ ਕੇ ਅਤੇ ਟੇਂਡੀ ਵਾਲਾ ਦੇ ਬੰਨ੍ਹ ਟੁੱਟਣ ਦਾ ਖ਼ਤਰਾ ਵਧਿਆ
NEXT STORY