ਤਪਾ ਮੰਡੀ(ਸ਼ਾਮ,ਗਰਗ) : ਪੰਜਾਬ ਅੰਦਰ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਹੁਣ ਤਾਜ਼ਾ ਮਾਮਲਾ ਬਰਨਾਲਾ ਦੇ ਪਿੰਡ ਢਿਲਵਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਪਲਵਿੰਦਰ ਸਿੰਘ ਨਾਂ ਦੇ ਕਿਸਾਨ ਵੱਲੋਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ।
ਜਾਣਕਾਰੀ ਅਨੁਸਾਰ ਪਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਕੋਲ ਥੋੜ੍ਹੀ ਜ਼ਮੀਨ ਹੋਣ ਕਾਰਨ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਅਤੇ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਪੁਲਸ ਸੂਤਰਾਂ ਅਨੁਸਾਰ ਪਲਵਿੰਦਰ ਸਿੰਘ ਅਪਣੇ ਖੇਤ ਗਿਆ, ਜਿਥੇ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣੇਦਾਰ ਸੁਖਦੇਵ ਸਿੰਘ ਨੇ ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟ ਮਾਰਟਮ ਕਰਨ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਅਪਣੇ ਪਿੱਛੇ 2 ਲੜਕੇ ਅਤੇ ਪਤਨੀ ਛੱਡ ਗਿਆ ਹੈ।
ਨਹਿਰ 'ਚ ਨਹਾਉਂਣ ਗਏ ਡੁੱਬੇ ਦੂਜੇ ਬੱਚੇ ਦੀ ਲਾਸ਼ ਬਰਾਮਦ
NEXT STORY