ਤਪਾ ਮੰਡੀ(ਮਾਰਕੰਡਾ) : ਪੰਜਾਬ ਦੀ ਸਿਆਸਤ ਵਿਚ ਅਹਿਮ ਸਥਾਨ ਰੱਖਣ ਵਾਲੀ ਸੰਗਰੂਰ ਸੰਸਦੀ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਅਤੇ 'ਆਪ' ਪਾਰਟੀ ਦੇ ਸੂਬਾਈ ਕਨਵੀਨਰ ਭਗਵੰਤ ਮਾਨ ਨੂੰ ਸਿਆਸੀ ਅਖਾੜੇ ਵਿਚ ਢਾਹੁਣ ਲਈ ਅਪਣਿਆਂ ਨੇ ਹੀ ਪੈਰ ਮਾਰਨੇ ਸ਼ੁਰੂ ਕਰ ਦਿੱਤੇ ਹਨ, ਕਿਉਂਕਿ ਪੰਜਾਬ ਜਮਹੂਰੀਅਤ ਗਠਜੋੜ ਨੇ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ 'ਆਪ' ਖਿਲਾਫ ਪਿਛਲੀਆਂ 2014 ਦੀਆਂ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਹਾਰਨ ਵਾਲੇ ਗਾਇਕ/ਅਭਿਨੇਤਾ ਜੱਸੀ ਜਸਰਾਜ ਨੂੰ ਸਿਆਸੀ ਮੈਦਾਨ ਵਿਚ ਉਤਾਰ ਦਿੱਤਾ ਹੈ। ਜਿਨ੍ਹਾਂ ਵੱਲੋਂ ਸੰਸਦ ਮੈਂਬਰ ਭਗਵੰਤ ਮਾਨ ਦੇ ਆਉਂਦੇ ਦਿਨਾਂ ਵਿਚ ਕਈ ਸਿਆਸੀ ਰਾਜ ਖੋਲਣ ਦੇ ਆਸਾਰ ਹਨ।
ਜ਼ਿਕਰਯੋਗ ਹੈ ਕਿ ਉਮੀਦਵਾਰ ਗਾਇਕ ਜੱਸੀ ਜਸਰਾਜ ਨੇ ਪਿਛਲੇ ਸਮੇਂ 'ਆਪ' ਅਤੇ ਖਾਸਕਰ ਭਗਵੰਤ ਮਾਨ ਖਿਲਾਫ ਕਾਫੀ ਹਮਲਾਵਰ ਸ਼ਬਦਾਂ ਦਾ ਪ੍ਰਯੋਗ ਕੀਤਾ ਸੀ, ਜਿਸ ਤੋਂ ਬਾਅਦ ਜੱਸੀ ਜਸਰਾਜ ਨੂੰ 6 ਸਾਲ ਲਈ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇੱਥੇ ਦੱਸਣਯੋਗ ਹੈ ਕਿ ਜੱਸੀ ਜਸਰਾਜ ਨੇ 2014 ਵਿਚ ਬਠਿੰਡਾ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਅਤੇ ਮਨਪ੍ਰੀਤ ਬਾਦਲ ਖਿਲਾਫ ਚੋਣ ਲੜੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ।
ਪਿਉ ਦੇ ਕਾਤਲ ਪੁੱਤਰ ਨੂੰ ਉਮਰ ਕੈਦ ਅਤੇ ਜੁਰਮਾਨਾ
NEXT STORY