ਤਪਾ ਮੰਡੀ (ਸ਼ਾਮ ਗਰਗ): ਤਪਾ ਪੁਲਸ ਨੇ ਨਾਜਾਇਜ਼ ਸ਼ਰਾਬ ਬਣਾਉਣ ਲਈ ਵਰਤੀ ਜਾਂਦੀ ਲਾਹਣ ਬਰਾਮਦ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ 50 ਲੀਟਰ ਲਾਹਣ ਬਰਾਮਦ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸਹਾਇਕ ਥਾਣੇਦਾਰ ਜਗਦੇਵ ਸਿੰਘ ਪੁਲਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਜਾਂਚ ਲਈ ਤਪਾ ਦੇ ਹਾਈਟੈਕ ਨਾਕੇ ’ਤੇ ਮੌਜੂਦ ਸਨ। ਇਸ ਦੌਰਾਨ ਪੁਲਸ ਨੂੰ ਇਕ ਮੁਖ਼ਬਰ ਰਾਹੀਂ ਸੂਚਨਾ ਮਿਲੀ ਕਿ ਜਗਸੀਰ ਸਿੰਘ ਉਰਫ਼ ਬੱਬੋ ਪੁੱਤਰ ਕਾਲਾ ਸਿੰਘ, ਵਾਸੀ ਦਾਣਾ ਮੰਡੀ ਨੇੜੇ ਮਹਿਤਾ,ਕਥਿਤ ਤੌਰ ’ਤੇ ਨਾਜਾਇਜ਼ ਸ਼ਰਾਬ ਤਿਆਰ ਕਰਨ ਅਤੇ ਲਾਹਣ ਰੱਖਣ ਦਾ ਕੰਮ ਕਰਦਾ ਹੈ। ਸੂਚਨਾ ਦੇ ਆਧਾਰ ’ਤੇ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਦੱਸੇ ਗਏ ਮਕਾਨ ’ਤੇ ਛਾਪਾ ਮਾਰਿਆ। ਇਸ ਦੌਰਾਨ ਪੁਲਸ ਨੂੰ ਉੱਥੋਂ 50 ਲੀਟਰ ਲਾਹਣ ਬਰਾਮਦ ਹੋਈ ਅਤੇ ਜਗਸੀਰ ਸਿੰਘ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਥਾਣਾ ਮੁਖੀ ਅਨੁਸਾਰ ਪੁਲਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
NEXT STORY