ਤਪਾ ਮੰਡੀ (ਸ਼ਾਮ ਗਰਗ): ਥਾਣਾ ਤਪਾ ਵਿਖੇ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਨਵੇਂ ਐੱਸ.ਐੱਚ.ਓ. ਵਜੋਂ ਅਹੁਦਾ ਸੰਭਾਲ ਲਿਆ ਹੈ, ਜੋ ਭਦੋੜ ਤੋਂ ਬਦਲਕੇ ਆਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ, ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਪੁਲਸ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਪੁਲਸ ਦੀ ਮੁੱਖ ਤਰਜੀਹ ਹੋਵੇਗੀ। ਆਪਣੀਆਂ ਸ਼ਿਕਾਇਤਾਂ ਲੈ ਕੇ ਥਾਣੇ ਆਉਣ ਵਾਲੇ ਲੋਕਾਂ ਦੀ ਗੱਲ ਸੁਣ ਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇੰਸਪੈਕਟਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਲਾਕੇ ਵਿੱਚ ਪੁਲਿਸ ਗਸ਼ਤ ਤੇਜ਼ ਕਰਨ ਦੇ ਨਾਲ-ਨਾਲ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਜਾਵੇਗੀ। ਨਸ਼ਾ ਤਸਕਰੀ ਅਤੇ ਹੋਰ ਗੈਰ-ਕਾਨੂੰਨੀ ਸਰਗਰਮੀਆਂ ਵਿਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ, ਧਾਰਮਿਕ ਸਥਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਸੀਸੀਟੀਵੀ ਕੈਮਰੇ ਲਗਵਾਉਣ ਅਤੇ ਨਸ਼ਿਆਂ ਸਮੇਤ ਸਮਾਜ ਵਿਰੋਧੀ ਗਤੀਵਿਧੀਆਂ ਬਾਰੇ ਪੁਲਸ ਨੂੰ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਤੇਜ਼ ਰਫ਼ਤਾਰ ਤੋਂ ਬਚਣ ਅਤੇ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ, ਤਾਂ ਜੋ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਪੰਜਾਬ ਦੇ ਨੌਜਵਾਨ ਨੇ ਚਮਕਾਇਆ ਨਾਂ! 4 ਦਿਨਾਂ 'ਚ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਕਿਲਿਮੰਜਾਰੋ ਕੀਤੀ ਸਰ
NEXT STORY