ਤਪਾ ਮੰਡੀ (ਸ਼ਾਮ, ਗਰਗ)- ਤਪਾ ਪੁਲਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਪਟਾਕੇ ਸਟੋਰ ਕਰਕੇ ਵੇਚਣ ਵਾਲੇ ਦੋ ਦੁਕਾਨਦਾਰਾਂ ਖ਼ਿਲਾਫ਼ ਮਾਮਲਾ ਦਰਜ ਕਰਨ ਬਾਰੇ ਜਾਣਕਾਰੀ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਤਪਾ ਸਰੀਫ ਖਾਂ ਨੇ ਦੱਸਿਆ ਕਿ ਐੱਸ.ਐੱਸ.ਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਨਿਰਦੇਸ਼ਾਂ ਅਤੇ ਡੀ.ਐੱਸ.ਪੀ ਤਪਾ ਗੁਰਬਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ‘ਚ ਦੁਕਾਨਦਾਰ ਅਜੇ ਕੁਮਾਰ ਉਰਫ ਪੰਕਜ ਬਾਗ ਬਸਤੀ ਅਤੇ ਘਣਸ਼ਿਆਮ ਦਾਸ ਨੇੜੇ ਰੇਲਵੇ ਸਟੇਸ਼ਨ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੀਆਂ ਧੱਜੀਆਂ ਉਡਾਕੇ ਸ਼ਰੇਆਮ ਸੰਘਣੀ ਆਬਾਦੀ ‘ਚ ਪਟਾਕੇ ਵੇਚਕੇ ਲੋਕਾਂ ਦੀ ਜਿੰਦਗੀ ਨਾਲ ਖੇਡ ਰਹੇ ਹਨ,ਅਗਰ ਕਾਰਵਾਈ ਕੀਤੀ ਜਾਵੇ ਤਾਂ ਸਫਲਤਾ ਮਿਲ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - CM ਮਾਨ ਤੇ ਇੰਗਲੈਂਡ ਦੇ ਵਕੀਲਾਂ ਵਿਚਾਲੇ ਮੀਟਿੰਗ! ਰੱਖੀ ਗਈ ਇਹ ਮੰਗ
ਥਾਣੇਦਾਰ ਹਰਿੰਦਰ ਪਾਲ ਸਿੰਘ ਅਤੇ ਸਤਿਗੁਰ ਸਿੰਘ ਨੇ ਵੱਖ-ਵੱਖ ਪੁਲਸ ਪਾਰਟੀਆਂ ਦੁਆਰਾ ਉਕਤ ਦੁਕਾਨਾਂ ਤੇ ਕਾਰਵਾਈ ਕਰਦਿਆਂ ਦੁਕਾਨਾਂ ‘ਚ ਪਏ ਪਟਾਕਿਆਂ ਨੂੰ ਜਬਤ ਕਰਕੇ ਜਿਲਾ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰਕੇ ਦੁਕਾਨਦਾਰਾਂ ਨੂੰ ਜਮਾਨਤ ਤੇ ਰਿਹਾਅ ਕਰ ਦਿੱਤਾ ਹੈ।
ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
NEXT STORY