ਤਰਨਤਾਰਨ (ਹਰਬੰਸ) - ਤਰਨਤਾਰਨ ਪੁਲਸ ਵੱਲੋਂ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਤਰਨਤਾਰਨ ਦੇ ਪਿੰਡ ਦੇ ਠੱਠੀ ਖਾਰਾ ਮੋੜ 'ਤੇ ਤਿੰਨ ਨੌਜਵਾਨਾਂ ਨੂੰ 530 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਉਕਤ ਨੌਜਵਾਨਾਂ ਦੀ ਪਹਿਚਾਣ ਹਰਦੀਪ ਸਿੰਘ ਪੁੱਤਰ ਸੁਰਿੰਦਰ ਪਾਲ ਨਿਵਾਸੀ ਝਬਾਲ, ਸਾਹਿਬ ਸਿੰਘ ਪੁੱਤਰ ਜੋਤੀ ਸਿੰਘ ਮੁਹੱਲਾ ਜਸਵੰਤ ਸਿੰਘ ਤਰਨਤਾਰਨ, ਗੁਰਜੰਟ ਸਿੰਘ ਪੁੱਤਰ ਗੁਰਬਚਨ ਸਿੰਘ ਵੱਜੋ ਹੋਈ ਹੈ। ਇਸ ਸਬੰਧੀ ਡੀ. ਐੱਸ. ਪੀ. ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਗੋਆ ਜਾਣ ਲਈ ਦਿੱਤੀਆਂ 60 ਜਾਅਲੀ ਹਵਾਈ ਟਿਕਟਾਂ, ਠਗੇ ਸਾਢੇ 5 ਲੱਖ
NEXT STORY