ਤਰਨਤਾਰਨ (ਵਿਜੈ ਕੁਮਾਰ) : ਤਰਨਤਾਰਨ ਦੇ ਨਜ਼ਦੀਕ ਪੈਂਦੇ ਪਿੰਡ ਜਿਓਬਲਾ ਵਿਖੇ ਦਿਨ-ਦਿਹਾੜੇ ਕੁਝ ਲੋਕਾਂ ਵਲੋਂ ਸ਼ਰੇਆਮ ਗੁੰਡਾਗਰਦੀ ਕਰਨ ਤੇ 60 ਹਜ਼ਾਰ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਦੁਕਾਨਦਾਰ ਸਰਵਣ ਸਿੰਘ ਨੇ ਦੱਸਿਆ ਕੁਝ ਅਣਪਛਾਤੇ ਲੋਕਾਂ ਨੇ ਉਨ੍ਹਾਂ ਦੀ ਦੁਕਾਨ 'ਚ ਵੜ ਕੇ ਗੱਲ੍ਹੇ 'ਚੋਂ ਕਮੇਟੀ ਦੇ ਪਏ ਕਰੀਬ 60 ਹਜ਼ਾਰ ਰੁਪਏ ਲੁੱਟ ਲਏ ਤੇ ਉਸ ਦੀ ਪਤਨੀ ਦੇ ਗਹਿਣੇ ਵੀ ਲੁੱਟ ਕੇ ਮੌਕੇ 'ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀ ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਗਰ ਨਿਗਮ ਦੀ ਵੱਡੀ ਕਾਰਵਾਈ, ਪਾਪਾ ਵ੍ਹਿਸਕੀ ਤੇ ਚੁਨਮੁੰਨ ਮਾਲ ਦਾ ਬਰਿਊ ਮਾਸਟਰ ਸੀਲ (ਵੀਡੀਓ)
NEXT STORY