ਤਰਨਤਾਰਨ (ਰਮਨ) : ਤਰਨਤਾਰਨ 'ਚ ਬੀ.ਐੱਸ.ਐੱਫ. ਨੇ 85 ਕਰੋੜ ਦੀ ਹੈਰੋਇਨ ਤੇ ਦੋ ਪਿਸਤੌਲ ਬਰਾਮਦ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਐੱਸ.ਐੱਫ ਦੇ ਕਾਂਮਡੈਂਟ ਰਾਜੇਸ਼ ਰਾਜਧਾਨ ਨੇ ਦੱਸਿਆ ਕਿ ਅੱਜ ਸਵੇਰੇ ਬੀ.ਐੱਸ.ਐੱਫ. ਜਵਾਨਾਂ ਵਲੋਂ ਪਾਕਿਸਤਾਨ ਸਰਹੱਦ ਨੇੜੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਸੀ। ਇਸੇ ਸਰਚ ਆਪਰੇਸ਼ਨ ਦੌਰਾਨ ਬੀ.ਐੱਸ.ਐੱਫ. ਦੇ ਜਵਾਨਾਂ ਨੇ ਪਾਕਿਸਤਾਨ ਵਲੋਂ ਤਸਕਰਾਂ ਵਲੋਂ ਸੁੱਟੀ ਗਈ 17 ਪੈਕੇਟ ਹੈਰੋਇਨ ਦੋ ਪਿਸਤੌਲ ਬਰਾਮਦ ਕੀਤੇ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 85 ਕਰੋੜ ਹੈ।
ਅੰਮ੍ਰਿਤਸਰ ਰੇਲ ਹਾਦਸਾ : ਪੀੜਤ ਪਰਿਵਾਰਾਂ ਨੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
NEXT STORY