ਤਰਨਤਾਰਨ (ਰਮਨ)- ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੰਬਾ ਖੁਰਦ ਵਿਖੇ ਘਰ ਵਿਚ ਰਹਿੰਦੇ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦੀ ਖ਼ਬਰ ਮਿਲੀ ਹੈ। ਅਣਪਛਾਤਿਆਂ ਵੱਲੋਂ ਉਕਤ ਵਾਰਦਾਤ ਨੂੰ ਬੀਤੀ ਰਾਤ ਅੰਜਾਮ ਦਿੱਤਾ ਗਿਆ। ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕਤਲ ਕੀਤੇ ਗਏ ਜੋੜੇ ਦੀ ਪਛਾਣ ਪਰਮਜੀਤ ਕੌਰ (58) ਅਤੇ ਹਰਭਜਨ ਸਿੰਘ (60) ਦੇ ਰੂਪ ਵਿਚ ਹੋਈ ਹੈ। ਹਰਭਜਨ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ: ਹੈਵਾਨੀਅਤ: ਰਾਜਮਾਂਹ ਦੀ ਬੋਰੀ ਚੋਰੀ ਕਰਦੇ ਫੜੇ ਨੌਜਵਾਨਾਂ ਨੂੰ ਨੰਗੇ ਕਰਕੇ ਕੁੱਟਿਆ, ਪਿੱਠ ’ਤੇ ਲਿਖ ਦਿੱਤਾ ਚੋਰ

ਫਿਲਹਾਲ ਅਜੇ ਦੋਹਾਂ ਦੇ ਕਤਲ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਜੋੜੇ ਦਾ ਬੇਟਾ ਵਿਦੇਸ਼ ਮਨੀਲਾ ਵਿਖੇ ਰਹਿੰਦਾ ਹੈ ਅਤੇ ਬੇਟੀ ਵਿਆਹੀ ਹੋਈ ਦੱਸੀ ਜਾ ਰਹੀ ਹੈ। ਮੌਕੇ 'ਤੇ ਪੁਲਸ ਦੇ ਉੱਚ ਅਧਿਕਾਰੀ ਵੀ ਪਹੁੰਚ ਗਏ ਹਨ ਅਤੇ ਤਕਨੀਕੀ ਮਾਹਿਰਾਂ ਦੀ ਵੀ ਮਦਦ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ: ਰੋਜ਼ੀ-ਰੋਟੀ ਲਈ ਮੁਹਤਾਜ ਬਣਿਆ ਇਸ ਸ਼ਹੀਦ ਦਾ ਪਰਿਵਾਰ, ਹਾਲਤ ਵੇਖ ਭਰ ਜਾਣਗੇ ਅੱਖਾਂ 'ਚ ਹੰਝੂ

ਇਹ ਵੀ ਪੜ੍ਹੋ: ਜਲੰਧਰ 'ਚ ਵਿਆਹ ਦੇ 4 ਦਿਨ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪਿਆਂ ਦੇ ਉੱਡੇ ਹੋਸ਼
ਨੋਟ- ਪੰਜਾਬ ਵਿਚ ਲਗਾਤਾਰ ਵਾਪਰ ਰਹੀਆਂ ਕਤਲ ਦੀਆਂ ਘਟਨਾਵਾਂ ਸਬੰਧੀ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦਿਓ ਆਪਣੇ ਰਾਏ
ਵੱਡੀ ਖ਼ਬਰ : ਆਜ਼ਾਦੀ ਦਿਹਾੜੇ ਤੋਂ ਪਹਿਲਾਂ ਅੰਮ੍ਰਿਤਸਰ ’ਚ ਫਿਰ ਮਿਲਿਆ ਹੈਂਡ ਗ੍ਰਨੇਡ
NEXT STORY