ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ‘‘ਇਸ ਵਾਰ 70 ਪਾਰ’’ ਵੋਟ ਫੀਸਦੀ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਸਿਬਿਨ ਸੀ. ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਲਈ ਕੋਸ਼ਿਸ਼ਾਂ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਚੋਂ ਜਿਨ੍ਹਾਂ ਇਲਾਕਿਆਂ ’ਚ ਵੋਟ ਫੀਸਦੀ ਘੱਟ ਰਹੀ ਸੀ, ਉਨ੍ਹਾਂ ਖੇਤਰਾਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਵੋਟ ਫ਼ੀਸਦੀ ਵਧਾਉਣ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਟੀਚਾ ਪ੍ਰਾਪਤ ਕਰਨ ਲਈ ਚੋਣ ਕਮਿਸ਼ਨ ਵੱਲੋਂ ਭੇਜੀਆਂ ਪਬਲੀਸਿਟੀ ਮੋਬਾਈਲ ਵੈੱਨਾਂ, ਜਾਗਰੂਕ ਮੁਹਿੰਮਾਂ ਅਤੇ ਹੋਰ ਸਾਧਨਾਂ ਦੀ ਮਦਦ ਲਈ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਲੋਕਾਂ ਨੂੰ ਵੱਧ ਤੋਂ ਵੱਧ ਵੋਟ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਵਾਲੇ ਦਿਨਾਂ ’ਚ ਪ੍ਰਾਪਤ ਹੋਈ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਮਾਂ ਸੀਮਾ ਅੰਦਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹੇ ਸਮੇਂ-ਸਮੇਂ ’ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਦੇ ਰਹਿਣ ਅਤੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਅਤੇ ਹਦਾਇਤਾਂ ਬਾਰੇ ਜਾਣੂੰ ਕਰਵਾਉਣ, ਇਸ ਨਾਲ ਸ਼ਿਕਾਇਤਾਂ ’ਚ ਕਮੀ ਆਵੇਗੀ।
ਇਹ ਵੀ ਪੜ੍ਹੋ : 11 ਸਾਲਾ ਬੱਚੇ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਦਿੱਤੀ ਦਰਦਨਾਕ ਮੌਤ, 3 ਭੈਣਾਂ ਦਾ ਇਕਲੌਤਾ ਭਰਾ ਸੀ ਤਰਨਵੀਰ ਸਿੰਘ
ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਅਹਿਮ ਲੋਕਾਂ ਦੀਆਂ ਵੋਟਾਂ ਚੈੱਕ ਕਰ ਲਈਆਂ ਜਾਣ ਕਿ ਵੋਟਾਂ ਬਣੀਆਂ ਹੋਈਆਂ ਹਨ ਜਾਂ ਨਹੀਂ ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਇਸ ਬਾਬਤ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ 12 ਤੋਂ 16 ਫਰਵਰੀ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏ.ਆਰ.ਓ.) ਦੀ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਸਿਖਲਾਈ ਕਰਵਾਈ ਗਈ ਹੈ। ਸਿਬਿਨ ਸੀ. ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ-2024 ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਚੋਣਾਂ ਨਾਲ ਸਬੰਧਤ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ ਅਤੇ ਡੀਸੀਜ਼ ਤੋਂ ਉਨ੍ਹਾਂ ਦੀ ਫੀਡਬੈਕ ਲਈ ਅਤੇ ਵਿਚਾਰ ਜਾਣੇ। ਬਹੁਤੇ ਡਿਪਟੀ ਕਮਿਸ਼ਨਰਾਂ ਨੇ ਚੋਣ ਤਿਆਰੀਆਂ ਮੁਕੰਮਲ ਹੋਣ ਦੀ ਗੱਲ ਕਹੀ ਅਤੇ ਜਿਨ੍ਹਾਂ ਜ਼ਿਲ੍ਹਿਆਂ ’ਚ ਥੋੜ੍ਹੀ ਕਮੀ-ਪੇਸ਼ੀ ਹੈ ਉਨ੍ਹਾਂ ਜਲਦ ਇਸ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਅਤੇ ਸੀਈਓ ਦਫਤਰ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ : ਖੇਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਮੰਤਰੀ ਮੀਤ ਹੇਅਰ ਨੇ ਕੀਤਾ ਅਹਿਮ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਜਲੰਧਰ ਪਾਸਪੋਰਟ ਦਫਤਰ ਵਿਚ ਸੀ. ਬੀ. ਆਈ. ਨੇ ਚਲਾਇਆ ਸਰਚ ਅਭਿਆਨ
NEXT STORY