ਜਾਜਾ/ਟਾਂਡਾ, (ਸ਼ਰਮਾ, ਕੁਲਦੀਸ਼, ਮੋਮੀ)- ਬੀਤੀ ਰਾਤ ਚੋਰਾਂ ਵੱਲੋਂ ਪਿੰਡ ਟਿੱਲੋਵਾਲ ਵਿਖੇ ਇਕ ਅਧਿਆਪਕ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਸੋਨੇ ਦੇ ਗਹਿਣੇ ਤੇ ਨਕਦੀ ਤੋਂ ਇਲਾਵਾ ਹੋਰ ਸਾਮਾਨ ਚੋਰੀ ਕਰ ਲਿਆ ਗਿਆ। ਜਾਣਕਾਰੀ ਦਿੰਦਿਆਂ ਅਧਿਆਪਕ ਬਿਕਰਮ ਸਿੰਘ ਪੁੱਤਰ ਦਰਸ਼ਨ ਲਾਲ ਨੇ ਦੱਸਿਆ ਕਿ ਚੋਰਾਂ ਨੇ ਉਸ ਦੇ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ, ਜਦੋਂ ਉਹ ਪਰਿਵਾਰ ਸਮੇਤ ਕਿਸੇ ਸਮਾਗਮ 'ਚ ਸ਼ਾਮਲ ਹੋਣ ਲਈ ਦਸੂਹਾ ਗਏ ਹੋਏ ਸਨ, ਜਦੋਂ ਘਰ ਵਾਪਸ ਆਏ ਤਾਂ ਚੋਰੀ ਸਬੰਧੀ ਪਤਾ ਲੱਗਾ।
ਉਨ੍ਹਾਂ ਦੱਸਿਆ ਕਿ ਚੋਰ ਘਰ ਵਿਚੋਂ 25 ਤੋਲੇ ਸੋਨੇ ਦੇ ਗਹਿਣੇ, 75 ਹਜ਼ਾਰ ਰੁਪਏ ਦੀ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਕੇ ਲੈ ਗਏ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਟਾਂਡਾ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਇਸੇ ਤਰ੍ਹਾਂ ਚੋਰਾਂ ਨੇ ਬੀਤੀ ਰਾਤ ਪਿੰਡ ਟਿੱਲੋਵਾਲ ਦੇ ਕੋਲ ਪਿੰਡ ਖੁਣਖੁਣ ਵਿਖੇ ਵੀ ਸਤਨਾਮ ਸਿੰਘ ਪੁੱਤਰ ਬਲਵੀਰ ਸਿੰਘ ਦੇ ਘਰ ਦੀ ਗਰਿੱਲ ਤੋੜ ਕੇ ਚੋਰੀ ਕਰਨ ਦਾ ਯਤਨ ਕੀਤਾ ਪਰ ਉਹ ਸਫ਼ਲ ਨਹੀਂ ਹੋ ਸਕੇ।
ਨਾਜਾਇਜ਼ ਸ਼ਰਾਬ ਸਣੇ 2 ਅੜਿੱਕੇ
NEXT STORY