ਤਰਨਤਾਰਨ (ਬਲਵਿੰਦਰ ਕੌਰ) : ਥਾਣਾ ਗੋਇੰਦਵਾਲ ਪੁਲਸ ਨੇ ਦੋ ਵਿਅਕਤੀਆਂ ਨੂੰ 30 ਹਜ਼ਾਰ ਐਮ ਐਲ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਹ ਪੁਲਸ ਪਾਰਟੀ ਸਮੇਤ ਅੱਡਾ ਬਾਣੀਆਂ ਵਿਖੇ ਗਸ਼ਤ ਕਰ ਰਹੇ ਸੀ। ਇਸੇ ਦੌਰਾਨ ਜਦੋਂ ਪੁਲਸ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 30 ਹਜ਼ਾਰ ਐੱਮ.ਐੱਲ. ਸ਼ਰਾਬ ਬਰਾਮਦ ਹੋਈ। ਫੜੇ ਗਏ ਵਿਅਕਤੀਆਂ ਦੀ ਪਛਾਣ ਨਿਸ਼ਾਨ ਸਿੰਘ ਅਤੇ ਸਰਬਜੀਤ ਸਿੰਘ ਵਾਸੀਆਨ ਪੰਡੋਰੀ ਗੋਲਾ ਦੇ ਤੌਰ 'ਤੇ ਹੋਈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੈਸਟਰਨ ਮਾਲਜ਼ 'ਚ ਚੱਲ ਰਿਹਾ ਸੀ ਕਾਲਾ ਧੰਦਾ, ਗਾਹਕਾਂ ਸਣੇ 4 ਕੁੜੀਆਂ ਕਾਬੂ
NEXT STORY