ਤਰਨਤਾਰਨ (ਰਮਨ) : ਤਰਨਤਾਰਨ ਦੇ ਕਸਬਾ ਗੋਇੰਦਵਾਲ ਸਾਹਿਬ 'ਚ ਬੀਤੀ ਸ਼ਾਮ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਕਾਂਗਰਸੀ ਸਰਪੰਚ ਨੂੰ ਸ਼ਰੇਆਮ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਘਟਨਾ ਸਬੰਧੀ ਸੂਚਨਾ ਮਿਲਦਿਆ ਮੌਕੇ 'ਤੇ ਪੁੱਜੀ ਗੋਇੰਦਵਾਲ ਸਾਹਿਬ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਪਿੰਡ ਹੰਸਾਵਾਲਾ ਦਾ ਕਾਂਗਰਸੀ ਸਰਪੰਚ ਲਖਵਿੰਦਰ ਸਿੰਘ ਪੁੱਤਰ ਫੌਜਾ ਸਿੰਘ ਕਿਸੇ ਕੰਮ ਲਈ ਕਸਬਾ ਗੋਇੰਦਵਾਲ ਸਾਹਿਬ ਗਿਆ ਸੀ। ਇਸੇ ਦੌਰਾਨ ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਘਰ ਦੇ ਨੇੜੇ ਹੀ ਕੁਝ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀ ਉਸ ਨੂੰ ਗੋਲੀਆਂ ਮਾਰ ਕੇ ਮੌਕੇ ਤੋਂ ਫਰਾਰ ਹੋ ਗਏ ਜਦਕਿ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਤੇ ਉਸ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੋਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਗੋਇੰਦਵਾਲ ਸਾਹਿਬ ਦੇ ਐੱਸ.ਐੱਚ.ਓ. ਹਰਿੰਦਰ ਸਿੰਘ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਕੀ ਨਿਰਪੱਖਤਾ ਨਾਲ ਹੋ ਸਕੇਗੀ ਵਿੰਟੇਜ ਨੰਬਰਾਂ ’ਤੇ ਟਰਾਂਸਪੋਰਟ ਵਿਭਾਗ ਵਿਚ ਹੋਏ ਘਪਲਿਆਂ ਦੀ ਜਾਂਚ
NEXT STORY