ਤਰਨਤਾਰਨ (ਰਮਨ) - ਜ਼ਿਲ੍ਹੇ ’ਚ ਰੋਜ਼ਾਨਾ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਵੇਖਦੇ ਹੋਏ ਲੋਕਾਂ ਵੱਲੋਂ ‘ਕੋਵਿਡ-19’ ਵੈਕਸੀਨ ਲਵਾਉਣ ਵਿਚ ਉਤਸ਼ਾਹ ਵਧਦਾ ਜਾ ਰਿਹਾ ਹੈ, ਜਿਸ ਤਹਿਤ ਵੈਕਸੀਨ ਕੇਂਦਰਾਂ ’ਚ ਵੈਕਸੀਨ ਲਵਾਉਣ ਲਈ ਲੰਮੀਆਂ ਕਤਾਰਾਂ ਨਜ਼ਰ ਆਉਣ ਲੱਗ ਪਈਆਂ ਹਨ। ਜ਼ਿਲ੍ਹੇ ’ਚ ਮੰਗਲਵਾਰ ਨੂੰ ਕੋਰੋਨਾ ਦੇ 76 ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਬਾਜ਼ਾਰਾਂ ’ਚ ਲੋਕਾਂ ਦੀ ਬਿਨਾਂ ਮਾਸਕ ਅਤੇ ਸਮਾਜਿਕ ਦੂਰੀ ਬਣਾਏ ਭੀੜ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਂਦੀ ਨਜ਼ਰ ਆ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ
ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੋਮਵਾਰ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ ਵੱਖ-ਵੱਖ ਸਿਹਤ ਕੇਂਦਰਾਂ ਤੋਂ ਇਕੱਤਰ ਕੀਤੇ ਕੋਰੋਨਾ ਟੈਸਟਾਂ ਸਬੰਧੀ ਸੈਂਪਲਾਂ ਨੂੰ ਭੇਜਿਆ ਗਿਆ ਸੀ, ਜਿਸ ਤਹਿਤ ਮੰਗਲਵਾਰ 76 ਕੋਰੋਨਾ ਪੀੜਤਾਂ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੀੜਤਾਂ ਦਾ ਇਲਾਜ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਸ਼ੁਰੂ ਕਰ ਦਿੱਤਾ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ 8353 ਕੋਰੋਨਾ ਪੀੜਤਾਂ ਦੀ ਪੁਸ਼ਟੀ ਕੀਤੀ ਗਈ ਹੈ। 7700 ਵਿਅਕਤੀ ਸਿਹਤਯਾਬੀ ਹਾਸਲ ਕਰ ਚੁੱਕੇ ਹਨ, ਜਦੋਂਕਿ 381 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ’ਚ 272 ਕੋਰੋਨਾ ਦੇ ਐਕਟਿਵ ਮਰੀਜ਼ ਮੌਜੂਦ ਹਨ, ਜਿਨ੍ਹਾਂ ਦਾ ਇਲਾਜ ਜਾਰੀ ਹੈ।
ਪੜ੍ਹੋ ਇਹ ਵੀ ਖ਼ਬਰ - ਪਤੰਗ ਲੁੱਟਦੇ ਸਮੇਂ ਵਾਪਰੀ ਅਣਹੋਣੀ ਨੇ ਘਰ ’ਚ ਪੁਆਏ ਵੈਣ, 11 ਸਾਲਾ ਬੱਚੇ ਦੀ ਪਾਣੀ ’ਚ ਡੁੱਬਣ ਨਾਲ ਮੌਤ
ਅੰਮ੍ਰਿਤਸਰ ’ਚ ਕੋਰੋਨਾ ਦਾ ਕਹਿਰ: 1 ਪ੍ਰਿੰਸੀਪਲ, 10 ਸਿਹਤ ਕਰਮਚਾਰੀ, 2 ਦਿਨ ਦੀ ਬੱਚੀ ਸਣੇ 455 ਲੋਕ ਪਾਜ਼ੇਟਿਵ
NEXT STORY