ਤਰਨਤਾਰਨ (ਰਮਨ) : ਪੰਜਾਬ 'ਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਨਵੇਂ ਮਾਮਲੇ ਜ਼ਿਲ੍ਹਾ ਤਰਨਤਾਰਨ ਤੋਂ ਸਾਹਮਣੇ ਆਏ ਹਨ, ਜਿਥੇ 13 ਲੋਕਾਂ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਇਸ ਨਾਲ ਜ਼ਿਲ੍ਹੇ 'ਚ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 309 ਹੋ ਚੁੱਕੀ ਹੈ ਜਦਕਿ 222 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਹੁਣ ਤੱਕ 7 ਮਰੀਜ਼ ਦਮ ਤੋੜ ਚੁੱਕੇ ਹਨ।
13 ਪਾਜ਼ੇਟਿਵ ਮਰੀਜ਼ :
ਇਥੇ ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਮੰਗਲਵਾਰ ਨੂੰ ਦੇਸ਼ ਵਿਚ ਕੋਰੋਨਾ ਵਾਇਰਸ ਦਾ ਅੰਕੜਾ 50 ਹਜ਼ਾਰ ਦੇ ਕਰੀਬ ਜਾ ਪੁੱਜਾ। ਇਕ ਦਿਨ ਵਿਚ ਕੋਰੋਨਾ ਦੇ 47,703 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਵਾਇਰਸ ਦੇ ਕੇਸ ਵੱਧ ਕੇ 14,83,156 ਹੋ ਗਏ ਹਨ। ਕੋਰੋਨਾ ਵਾਇਰਸ ਕਾਰਨ 24 ਘੰਟਿਆਂ ਦੇ ਅੰਦਰ 654 ਹੋਰ ਲੋਕਾਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦੀ ਗਿਣਤੀ 33,425 ਹੋ ਗਈ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ 9,52,744 ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਹਨ। ਵੱਡੀ ਗਿਣਤੀ 'ਚ ਕੋਰੋਨਾ ਵਾਇਰਸ ਨੂੰ ਲੋਕ ਮਾਤ ਦੇ ਚੁੱਕੇ ਹਨ। ਇਸ ਤਰ੍ਹਾਂ ਅਜੇ ਵੀ 4,96,988 ਸਰਗਰਮ ਕੇਸ ਹਨ।
ਇਹ ਵੀ ਪੜ੍ਹੋਂ : ਕੈਨੇਡਾ ਤੋਂ ਆਈ ਦੁਖਦਾਈ ਖ਼ਬਰ: 22 ਸਾਲਾ ਪੰਜਾਬੀ ਦੀ ਝੀਲ 'ਚ ਡੁੱਬਣ ਨਾਲ ਮੌਤ
ਜ਼ਿਲ੍ਹਾ ਫਿਰਜ਼ੋਪੁਰ 'ਚ ਕੋਰੋਨਾ ਦਾ ਕਹਿਰ ਜਾਰੀ, 27 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
NEXT STORY