ਤਰਨਤਾਰਨ (ਰਮਨ) : ਪੰਜਾਬ ਭਰ 'ਚ ਦਿਨੋ-ਦਿਨ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਨਵੇਂ ਮਾਮਲੇ ਜ਼ਿਲ੍ਹਾ ਤਰਨਤਾਰਨ ਤੋਂ ਸਾਹਮਣੇ ਆਏ ਹਨ, ਜਿਥੇ ਅੱਜ 36 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੀ ਪੁਸ਼ਟੀ ਕਰਦਿਆ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਪਾਜ਼ੇਟਿਵ ਮਰੀਜ਼ਾਂ 'ਚ 16 ਵਿਅਕਤੀ ਸਬ-ਜ਼ੇਲ੍ਹ ਪੱਟੀ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਬਾਕੀ ਆਸ਼ਾ ਵਰਕਰ ਤੇ ਸਿਹਤ ਵਿਭਾਗ ਦੇ ਕਾਮੇ ਹਨ। ਇਸ ਨਾਲ ਜ਼ਿਲ੍ਹੇ 'ਚ ਹੁਣ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 479 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 248 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : ਡੁੱਬਦੇ ਬੱਚਿਆਂ ਨੂੰ ਬਚਾਉਣ ਵਾਲੇ ਮ੍ਰਿਤਕ ਨੌਜਵਾਨ ਦੀ ਕੁਰਬਾਨੀ ਨੂੰ ਸੁਖਬੀਰ ਬਾਦਲ ਨੇ ਕੀਤਾ ਸਲਾਮ
ਇਥੇ ਦੱਸ ਦੇਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੀ ਦਿਨੋਂ-ਦਿਨ ਵਿਗੜਦੀ ਸਥਿਤੀ ਦਰਮਿਆਨ ਲਗਾਤਾਰ ਦੂਜੇ ਦਿਨ 61 ਹਜ਼ਾਰ ਤੋਂ ਵਧੇਰੇ ਨਵੇਂ ਕੇਸ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 20.89 ਲੱਖ ਹੋ ਗਈ ਹੈ ਅਤੇ 933 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਗਿਣਤੀ 42,518 'ਤੇ ਪਹੁੰਚ ਗਈ ਹਐ। ਸਿਹਤਯਾਬ ਹੋਣ ਵਾਲਿਆਂ ਦੀ ਦਰ 'ਚ ਲਗਾਤਾਰ ਹੋ ਰਹੇ ਵਾਧੇ ਦੇ ਬਾਵਜੂਦ ਵਾਇਰਸ ਦੇ ਨਵੇਂ ਮਾਮਲੇ ਵੱਧਣ ਨਾਲ ਦੇਸ਼ 'ਚ ਪਿਛਲੇ 24 ਘੰਟਿਆਂ 'ਚ ਸਰਗਰਮ ਕੇਸਾਂ 'ਚ 11,704 ਦਾ ਵਾਧਾ ਹੋਇਆ ਹੈ, ਜਿਸ ਨਾਲ ਸਰਗਰਮ ਕੇਸਾਂ ਦੀ ਗਿਣਤੀ 6,19,088 ਹੋ ਗਈ ਹੈ।
ਇਹ ਵੀ ਪੜ੍ਹੋਂ :ਸਾਬਕਾ ਜਥੇਦਾਰ ਇਕਬਾਲ ਸਿੰਘ ਨੇ ਮੁੜ ਦੁਹਰਾਇਆ ਵਿਵਾਦਿਤ ਬਿਆਨ
ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ 48,900 ਲੋਕ ਸਿਹਤਯਾਬ ਹੋਣ ਨਾਲ ਵਾਇਰਸ ਤੋਂ ਮੁਕਤ ਹੋਣ ਵਾਲਿਆਂ ਦੀ ਗਿਣਤੀ 14,27,006 ਲੱਖ 'ਤੇ ਪਹੁੰਚ ਗਈ ਹੈ। ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਵਾਇਰਸ ਦੇ 61,537 ਮਾਮਲੇ ਆਉਣ ਨਾਲ ਇਨ੍ਹਾਂ ਦੀ ਗਿਣਤੀ 20,88,612 ਹੋ ਗਈ ਹੈ। ਸ਼ੁੱਕਰਵਾਰ ਯਾਨੀ ਕਿ ਕੱਲ੍ਹ 62,538 ਕੇਸ ਸਾਹਮਣੇ ਆਏ ਸਨ। ਮੰਤਰਾਲਾ ਮੁਤਾਬਕ ਸਿਹਤਯਾਬ ਹੋਣ ਵਾਲਿਆਂ ਦੀ ਦਰ 68.32 ਫੀਸਦੀ 'ਤੇ ਪਹੁੰਚ ਗਈ ਹੈ ਅਤੇ ਮੌਤ ਦਰ 2.04 ਫੀਸਦੀ ਹੈ।
ਇਹ ਵੀ ਪੜ੍ਹੋਂ : ਨਾਬਾਲਗ ਪ੍ਰੇਮਿਕਾ ਨਾਲ ਸਰੀਰਕ ਸਬੰਧ ਬਣਾ ਕੀਤਾ ਵਿਆਹ ਤੋਂ ਇਨਕਾਰ, ਮਿਲੀ ਖੌਫ਼ਨਾਕ ਸਜ਼ਾ
ਸ਼ਰਮਨਾਕ : ਹਵਸ ਦੇ ਭੁੱਖਿਆਂ ਨੇ ਮੰਦਬੁੱਧੀ ਨੌਜਵਾਨ ਨਾਲ ਕੀਤੀ ਬਦਫੈਲੀ
NEXT STORY