ਤਰਨਤਾਰਨ (ਰਮਨ) : ਪੰਜਾਬ 'ਚ ਦਿਨ-ਬ-ਦਿਨ ਕੋਰੋਨਾ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਨਵੇਂ ਮਾਮਲੇ ਜ਼ਿਲ੍ਹਾ ਤਰਨਤਾਰਨ ਤੋਂ ਸਾਹਮਣੇ ਆਏ ਹਨ, ਜਿਥੇ ਇਕ ਗਰਭਵਤੀ ਜਨਾਨੀ ਸਮੇਤ 6 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਪੁਸ਼ਟੀ ਕਰਦੇ ਹੋਏ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਕੋਰੋਨਾ ਪੀੜਤ ਪਾਏ ਗਏ ਮਰੀਜ਼ਾਂ ਦੇ ਇਲਾਜ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਇਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 248 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 211 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਹੁਣ ਤੱਕ 6 ਮਰੀਜ਼ਾਂ ਦੀ ਮੌਤ ਚੁੱਕੀ ਹੈ।
ਇਹ ਵੀ ਪੜ੍ਹੋਂ : ਦਰਿੰਦਗੀ ਦੀਆਂ ਹੱਦਾਂ ਪਾਰ: ਦਲਿਤ ਵਿਅਕਤੀ ਨੂੰ ਬੰਧਕ ਬਣਾ ਦਿੱਤੇ ਤਸੀਹੇ, ਪਿਲਾਇਆ ਪਿਸ਼ਾਬ (ਵੀਡੀਓ)
ਇਥੇ ਦੱਸ ਦੇਈਏ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 11383 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1360, ਲੁਧਿਆਣਾ 'ਚ 2059, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1815, ਸੰਗਰੂਰ 'ਚ 844 ਕੇਸ, ਪਟਿਆਲਾ 'ਚ 1149, ਮੋਹਾਲੀ 'ਚ 605, ਗੁਰਦਾਸਪੁਰ 'ਚ 3232 ਕੇਸ, ਪਠਾਨਕੋਟ 'ਚ 291, ਤਰਨਤਾਰਨ 248, ਹੁਸ਼ਿਆਰਪੁਰ 'ਚ 392, ਨਵਾਂਸ਼ਹਿਰ 'ਚ 275, ਮੁਕਤਸਰ 186, ਫਤਿਹਗੜ੍ਹ ਸਾਹਿਬ 'ਚ 244, ਰੋਪੜ 'ਚ 180, ਮੋਗਾ 'ਚ 229, ਫਰੀਦਕੋਟ 229, ਕਪੂਰਥਲਾ 169, ਫਿਰੋਜ਼ਪੁਰ 'ਚ 237, ਫਾਜ਼ਿਲਕਾ 179, ਬਠਿੰਡਾ 'ਚ 200, ਬਰਨਾਲਾ 'ਚ 89, ਮਾਨਸਾ 'ਚ 86 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 7641 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 3438 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 273 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : : ਗਲੀ 'ਚ ਜਾ ਰਹੀ ਕੁੜੀ ਨਾਲ ਹੈਵਾਨੀਅਤ, ਕੀਤਾ ਸਮੂਹਿਕ ਜਬਰ-ਜ਼ਿਨਾਹ
ਬਰਸਾਤ ਦੇ ਚੱਲਦਿਆਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਸਬੰਧੀ ਅਲਰਟ ਜਾਰੀ
NEXT STORY