ਤਰਨਤਾਰਨ (ਰਮਨ) : ਜ਼ਿਲੇ ਅੰਦਰ ਵੀਰਵਾਰ ਦੋ ਹੋਰ ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਤੁਰੰਤ ਆਈਸੋਲੇਸ਼ਨ ਵਾਰਡ ਅੰਦਰ ਦਾਖਲ ਕਰ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਸਿਵਲ ਹਸਪਤਾਲ ਦੀ ਆਈਸੋਲੇਸ਼ਨ ਵਾਰਡ ਅੰਦਰ ਦਾਖਲ ਕੁੱਲ 4 ਮਰੀਜ਼ਾਂ ਦਾ ਇਲਾਜ ਸਿਹਤ ਵਿਭਾਗ ਵਲੋਂ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਾਜ਼ੇਟਿਵ ਪਾਈ ਗਈ ਪਿੰਡ ਏਕਲ ਗੱਡਾ ਨਿਵਾਸੀ ਬੀਬੀ ਦੀ ਰਿਪੋਰਟ ਆਉਣ ਤੋਂ ਬਾਅਦ ਸਿਹਤ ਵਿਭਾਗ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ, ਜਿਸ ਤਹਿਤ ਵਿਭਾਗ ਨੂੰ ਕੁਝ ਹੋਰ ਵਿਅਕਤੀਆਂ ਦੇ ਕੋਰੋਨਾ ਦੀ ਲਪੇਟ 'ਚ ਆਉਣ ਦਾ ਡਰ ਸਤਾਉਣ ਲੱਗ ਪਿਆ ਹੈ।
ਇਹ ਵੀ ਪੜ੍ਹੋਂ : ਜਲੰਧਰ 'ਚ ਕੋਰੋਨਾ ਦਾ ਤਾਂਡਵ, ਇਕ ਹੋਰ ਮਰੀਜ਼ ਦੀ ਹੋਈ ਮੌਤ
ਜਾਣਕਾਰੀ ਦਿੰਦੇ ਹੋਏ ਐੱਸ. ਐੱਮ. ਓ. ਡਾ. ਇੰਦਰ ਮੋਹਨ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਵੈਰੋਵਾਲ ਨਿਵਾਸੀ 52 ਸਾਲਾਂ ਵਿਅਕਤੀ ਮੁੰਬਈ ਤੋਂ ਕੁਝ ਦਿਨ ਪਹਿਲਾਂ ਪਰਤਿਆ ਸੀ ਜਿਸ ਨੂੰ ਇਕਾਂਤਵਾਸ ਕੇਂਦਰ 'ਚ ਰੱਖਿਆ ਗਿਆ ਸੀ, ਬੁੱਧਵਾਰ ਇਸ ਦਾ ਨਮੂਨਾ ਲਿਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਉਣ 'ਤੇ ਆਈਸੋਲੇਸ਼ਨ ਵਾਰਡ 'ਚ ਦਾਖਲ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋਂ : ਆਬੂਧਾਬੀ 'ਚ ਮੌਤ ਦੇ ਮੂੰਹ 'ਚ ਗਏ ਨੌਜਵਾਨ ਦੇ ਪਰਿਵਾਰ ਦੀ ਡਾ.ਓਬਰਾਏ ਨੇ ਫੜ੍ਹੀ ਬਾਂਹ
ਇਸੇ ਤਰ੍ਹਾਂ ਜ਼ਿਲੇ ਏਕੱਲ ਗੱਡਾ ਵਾਸੀ 42 ਸਾਲਾਂ ਬੀਬੀ ਵੀ ਕੋਰੋਨਾ ਪੀੜਤ ਪਾਈ ਗਈ ਹੈ, ਜੋ ਪਹਿਲਾਂ ਤੋਂ ਟੀ.ਬੀ ਦੀ ਬਿਮਾਰੀ ਦੀ ਸ਼ਿਕਾਰ ਹੈ। ਡਾ. ਗੁਪਤਾ ਨੇ ਦੱਸਿਆ ਕਿ ਇਸ ਬੀਬੀ ਨੂੰ ਕਿਸੇ ਦੇ ਸੰਪਰਕ 'ਚ ਆਉਣ ਤੋਂ ਹੀ ਕੋਰੋਨਾ ਨੇ ਘੇਰਾ ਪਾਇਆ ਹੈ, ਜਿਸ ਤਹਿਤ ਇਸ ਦੇ ਘਰ ਦੇ ਆਸ-ਪਾਸ ਦੇ ਨਿਵਾਸੀਆਂ ਦੀ ਜਾਂਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਆਈਸੋਲੇਸ਼ਨ ਵਾਰਡ ਅੰਦਰ ਕੁੱਲ 4 ਮਰੀਜ਼ਾਂ ਦਾ ਇਲਾਜ ਜਾਰੀ ਹੈ, ਜਦਕਿ ਤਰਨਤਾਰਨ ਦੇ ਫਲੂ ਕਾਰਨਰ ਵਿਖੇ ਅੱਜ 93 ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈਬਾਟਰੀ ਜਾਂਚ ਲਈ ਭੇਜੇ ਗਏ ਹਨ।
ਇਹ ਵੀ ਪੜ੍ਹੋਂ : ਗੁਰੂਘਰ 'ਚ ਬਿਨਾਂ ਕੱਪੜਿਆਂ ਤੋਂ ਦਾਖਲ ਵਿਅਕਤੀ
ਲੁਧਿਆਣਾ : ਕੋਰੋੜਾਂ ਦੀ ਹੈਰੋਇਨ ਸਣੇ ਤਸਕਰ ਗ੍ਰਿਫਤਾਰ
NEXT STORY