ਤਰਨਤਾਰਨ (ਰਮਨ) : ਜ਼ਿਲ੍ਹੇ ਅੰਦਰ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਦੀ ਭਾਲ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਮਕਸਦ ਨਾਲ ਬੁੱਧਵਾਰ ਸਵੇਰੇ ਜ਼ਿਲੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਪੰਡੋਰੀ ਗੋਲਾ ਪਿੰਡ ਵਿਖੇ ਡਰੋਨ ਦੀ ਮਦਦ ਨਾਲ ਤਲਾਸ਼ੀ ਅਭਿਆਨ ਚਲਾਇਆ। ਜਿਸ ਤਹਿਤ ਭਾਵੇਂ ਪੁਲਸ ਨੂੰ ਇਸ ਦੌਰਾਨ ਕੋਈ ਸਫਲਤਾ ਨਹੀਂ ਹਾਸਲ ਹੋਈ ਪਰ ਇਸ ਕਾਰਵਾਈ ਦੇ ਪੂਰੇ ਜ਼ਿਲੇ 'ਚ ਚਰਚਾ ਹੋਣ ਨਾਲ ਮਾੜੇ ਅਨਸਰਾਂ ਨੂੰ ਹੱਥਾਂ ਪੈਰਾ ਦੀ ਪੈ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਤਾਲਾਬੰਦੀ 'ਚ ਤਬਦੀਲੀਆਂ ਸਬੰਧੀ ਜਾਰੀ ਕੀਤੇ ਨਵੇਂ ਹੁਕਮ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਧਰੁੱਮਨ ਐੱਚ ਨਿੰਬਾਲੇ ਦੇ ਸਖਤ ਹੁਕਮਾਂ ਤਹਿਤ ਪੁਲਸ ਵਲੋਂ ਪਹਿਲਾਂ ਹੀ ਮਾੜੇ ਅਤੇ ਦੇਸ਼ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਪੁਲਸ ਨੇ ਪੰਡੋਰੀ ਗੋਲਾ ਅੰਦਰ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਧਾਰਾ ਲਗਾਉਂਦੇ ਹੋਏ ਵੱਡੀ ਗਿਣਤੀ 'ਚ ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਅੱਜ ਵੱਡੀ ਗਿਣਤੀ 'ਚ ਪੁਲਸ ਪਾਰਟੀ ਵਲੋਂ ਐੱਸ. ਪੀ. ਅਮਨਦੀਪ ਸਿੰਘ ਬਰਾੜ ਦੀ ਅਗਵਾਈ 'ਚ ਪਿੰਡ ਪੰਡੋਰੀ ਗੋਲਾ ਤੇ ਨੌਰੰਗਾਬਾਦ ਵਿਖੇ ਤਕਨੀਕੀ ਮਾਹਿਰਾਂ ਅਤੇ ਡਰੋਨ ਦੀ ਮਦਦ ਨਾਲ ਤਲਾਸ਼ੀ ਅਭਿਆਨ ਚਲਾਇਆ ਗਿਆ। ਜਿਸ ਦੌਰਾਨ ਪਿੰਡ ਦਾ ਚੱਪਾ-ਚੱਪਾ ਤਲਾਸ਼ਿਆ ਗਿਆ। ਪ੍ਰੰਤੂ ਪੁਲਸ ਨੂੰ ਇਸ ਦੌਰਾਨ ਕੋਈ ਵੀ ਸਫਲਤਾ ਪ੍ਰਾਪਤ ਨਹੀਂ ਹੋਈ। ਥਾਣਾ ਮੁੱਖੀ ਨੇ ਦੱਸਿਆ ਕਿ ਇਹ ਮੁਹਿੰਮ ਭਵਿੱਖ 'ਚ ਵੀ ਜਾਰੀ ਰਹੇਗੀ। ਥਾਣਾ ਮੁਖੀ ਨੇ ਜਨਤਾ ਨੂੰ ਅਪੀਲ ਕੀਤੀ ਕਿ ਜੁਰਮ ਨੂੰ ਖਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਪੁਲਸ ਨੂੰ ਗੁਪਤ ਸੂਚਨਾ ਦਿੱਤੀ ਜਾਵੇ।
ਇਹ ਵੀ ਪੜ੍ਹੋ : ਸ਼ਰਮਨਾਕ : ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰ ਵੀਡੀਓ ਕੀਤੀ ਵਾਇਰਲ, ਗ੍ਰਿਫ਼ਤਾਰ
ਪੰਜਾਬ ਦੇ ਇਸ ਜ਼ਿਲ੍ਹੇ 'ਚ ਤਾਲਾਬੰਦੀ 'ਚ ਤਬਦੀਲੀਆਂ ਸਬੰਧੀ ਜਾਰੀ ਕੀਤੇ ਨਵੇਂ ਹੁਕਮ
NEXT STORY