ਤਰਨ ਤਾਰਨ (ਰਮਨ) - ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਪੰਜਾਬ ਬਾਡੀ ਦੇ ਸੱਦੇ ’ਤੇ ਤਰਨ ਤਾਰਨ ਤੋਂ ਚੰਡੀਗੜ੍ਹ ਜਾ ਰਹੇ ਨੈਸ਼ਨਲ ਏਡਜ ਕੰਟਰੋਲ ਆਰਗੇਨਾਈਜੇਸ਼ਨ ਦੇ ਸਿਹਤ ਕਰਮਚਾਰੀਆਂ ਦੀ ਟੈਮਪੂ ਟਰੈਵਲ ਮੋਗਾ ਦੇ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ ਕਰੀਬ ਅੱਧੀ ਦਰਜਨ ਕਰਮਚਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਲਾਜ ਦੇ ਲਈ ਨੇੜਲੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ : ਅੰਮ੍ਰਿਤਸਰ ਦੇਹਾਤੀ ਪੁਲਸ ਨੇ ਬਰਾਮਦ ਕੀਤੇ 2 ਹੈਂਡ ਗ੍ਰਨੇਡ ਤੇ 2 ਪਿਸਤੌਲ, 2 ਸ਼ੱਕੀ ਅੱਤਵਾਦੀ ਕਾਬੂ
ਇਸ ਹਾਦਸੇ ਦੇ ਸਬੰਧ ’ਚ ਜਾਣਕਾਰੀ ਦਿੰਦਿਆਂ ਪ੍ਰਧਾਨ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਸਾਰੇ ਕਰਮਚਾਰੀਆਂ ਦੇ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਖੇ ਕੀਤੇ ਜਾ ਵਾਲੇ ਰੋਸ ਪ੍ਰਦਰਸ਼ਨ ਧਰਨੇ ਵਿੱਚ ਹਿੱਸਾ ਲੈਣ ਲਈ ਸਵੇਰੇ ਰਵਾਨਾ ਹੋਏ ਸਨ। ਰਾਸਤੇ ’ਚ ਉਨ੍ਹਾਂ ਦੀ ਟੈਮਪੂ ਟਰੈਵਲ ਮੋਗਾ ਨਜਦੀਕ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਪਲਟ ਗਈ।
ਪੜ੍ਹੋ ਇਹ ਵੀ ਖ਼ਬਰ - ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂ ਇਸ ਤਾਰੀਖ਼ ਤੱਕ ਜਮਾਂ ਕਰਵਾ ਸਕਦੇ ਨੇ ਪਾਸਪੋਰਟ
ਬਠਿੰਡਾ ’ਚ ਨਸ਼ੇ ਦਾ ਕਹਿਰ, ਚਿੱਟੇ ਦੀ ਓਵਰਡੋਜ਼ ਨਾਲ ਇਕ ਹੋਰ 28 ਸਾਲਾ ਨੌਜਵਾਨ ਦੀ ਮੌਤ
NEXT STORY