ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) : ਐੱਸ.ਟੀ.ਐੱਫ ਦੀ ਟੀਮ ਨੇ 2 ਨੌਜਵਾਨ ਨੂੰ 10 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਜਦਕਿ ਤੀਜਾ ਸਾਥੀ ਮੌਕੇ 'ਤੋਂ ਫਰਾਰ ਹੋ ਗਿਆ। ਉਕਤ ਮੁਲਜ਼ਮਾਂ ਖਿਲਾਫ ਥਾਣਾ ਝਬਾਲ ਵਿਖੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਤਰਨਤਾਰਨ ਦਰਸ਼ਨ ਸਿੰਘ ਮਾਨ ਨੇ ਦੱਸਿਆ ਕਿ ਐਤਵਾਰ ਦੇਰ ਸ਼ਾਮ ਐੱਸ.ਟੀ.ਐੱਫ. ਤਰਨਤਾਰਨ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਵਲੋਂ ਟੀਮ ਸਮੇਤ ਝਬਾਲ ਇਲਾਕੇ 'ਚ ਗਸ਼ਤ ਕੀਤੀ ਜਾ ਰਹੀ ਸੀ। ਇਸੇ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਬੀੜ ਸਾਹਿਬ ਨੇੜੇ ਹਾਂਡਾ ਐਕਟੀਵਾ ਸਵਾਰ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲਸ ਟੀਮ ਨੂੰ ਦੇਖ ਕੇ ਪਿਛੇ ਮੁੜਨ ਲੱਗੇ ਤਾਂ ਇਸੇ ਦੌਰਾਨ ਉਹ ਸੜਕ 'ਤੇ ਡਿੱਗ ਗਏ। ਇਸ ਉਪਰੰਤ ਪੁਲਸ ਪਾਰਟੀ ਨੇ ਤੁਰੰਤ ਉਨ੍ਹਾਂ ਨੂੰ ਕਾਬੂ ਕਰ ਲਿਆ ਜਦਕਿ ਇਕ ਨੌਜਵਾਨ ਭੱਜਣ 'ਚ ਸਫਲ ਹੋ ਗਿਆ। ਤਲਾਸ਼ੀ ਦੌਰਾਨ ਉਕਤ ਨੌਜਵਾਨਾਂ ਤੋਂ 50-50 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਨੂੰ ਕੀਮਤ 10 ਲੱਖ ਦੱਸੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਦੋਸ਼ੀਆਂ ਦੀ ਪਛਾਣ ਰਾਜਬੀਰ ਸਿੰਘ ਉਰਫ ਬਾਊ ਤੇ ਜਸਪਾਲ ਸਿੰਘ ਉਰਫ ਗੋਪੀ ਵਾਸੀ ਪੱਕਾ ਕਿਲਾ ਝਬਾਲ ਵਜੋਂ ਹੋਈ ਹੈ ਜਦਕਿ ਫਰਾਰ ਹੋਏ ਦੋਸ਼ੀ ਦੀ ਪਛਾਣ ਅੰਗਰੇਜ ਸਿੰਘ ਵਾਸੀ ਸਰਾਏ ਅਮਾਨਤ ਖਾਂ ਵਜੋਂ ਹੋਈ। ਉਕਤ ਦੋਸ਼ੀਆਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਮਦੋਟ : ਸੜਕ ਹਾਦਸੇ 'ਚ ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
NEXT STORY