ਤਰਨਤਾਰਨ (ਰਾਜੂ) : ਐੱਸ. ਐੱਸ. ਪੀ. ਧਰੁਵ ਦਹੀਆ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਹੋਈ ਮੁਹਿੰਮ ਤਹਿਤ ਜ਼ਿਲਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਪੀ. (ਆਈ) ਹਰਜੀਤ ਸਿੰਘ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਤਰਨਤਾਰਨ ਦੇ ਇੰਚਾਰਜ ਸਬ ਇੰਸਪੈਕਟਰ ਪਰਮਜੀਤ ਸਿੰਘ ਨੇ ਪਿੰਡ ਜਗਤਪੁਰਾ ਤੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ, ਜਿਸ ਦੀ ਪਹਿਚਾਣ ਰਾਜਬੀਰ ਸਿੰਘ ਉਰਫ ਰਾਜਾ ਪੁੱਤਰ ਕੁਲਦੀਪ ਸਿੰਘ ਵਾਸੀ ਜਗਤਪੁਰਾ ਵਜੋਂ ਹੋਈ ਅਤੇ ਤਲਾਸ਼ੀ ਲੈਣ 'ਤੇ ਉਕਤ ਵਿਅਕਤੀ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਸੇ ਤਰ੍ਹਾਂ ਐਂਟੀ ਨਾਰਕੋਟਿਕ ਸੈੱਲ ਪੱਟੀ ਦੇ ਇੰਚਾਰਜ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਬਲਵਿੰਦਰ ਸਿੰਘ ਵਾਸੀ ਧੁੰਨ ਢਾਏ ਵਾਲਾ ਅਤੇ ਹਰਪ੍ਰੀਤ ਸਿੰਘ ਪੁੱਤਰ ਰਾਜਬਿੰਦਰ ਸਿੰਘ ਵਾਸੀ ਚੰਬਾ ਕਲਾਂ ਨੂੰ 10-10 ਗ੍ਰਾਮ (ਕੁੱਲ 20 ਗ੍ਰਾਮ) ਹੈਰੋਇਨ ਸਮੇਤ ਕਾਬੂ ਕੀਤਾ, ਜਦ ਕਿ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਕੇਵਲ ਸਿੰਘ ਨੇ ਟੀ-ਪੁਆਇੰਟ ਦੁੱਬਲੀ ਤੋਂ ਗਸ਼ਤ ਦੌਰਾਨ ਰਾਜਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦੁੱਬਲੀ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਉਕਤ ਵਿਅਕਤੀਆਂ ਖਿਲਾਫ ਸਬੰਧਤ ਥਾਣਿਆਂ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਔਜਲਾ ਵਲੋਂ ਡੇਅਰੀ ਕੰਪਲੈਕਸ ਦੇ ਪਸ਼ੂ ਹਸਪਤਾਲ ਲਈ 5 ਲੱਖ ਰੁਪਏ ਦੇਣ ਦਾ ਐਲਾਨ
NEXT STORY