ਤਰਨਤਾਰਨ (ਰਮਨ)- ਤਰਨਤਾਰਨ ਜ਼ਿਲ੍ਹੇ ਦੇ ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿਖੇ ਇਕ ਗਰੀਬ ਪਰਿਵਾਰ ਦਾ ਘਰ ਸੜ ਕੇ ਸੁਆਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਕਾਰਨ ਘਰ ਦਾ ਜਿੱਥੇ ਸਾਰਾ ਸਾਮਾਨ ਸੜ ਗਿਆ, ਉਥੇ ਹੀ 6 ਸਾਲਾ ਮਾਸੂਮ ਬੱਚੀ ਵੀ ਝੁਲਸ ਗਈ ਹੈ। ਬੱਚੀ ਨੂੰ ਜ਼ਖ਼ਮੀ ਹਾਲਤ ’ਚ ਇਲਾਜ ਲਈ ਹਸਪਤਾਲ ਦਖ਼ਲ ਕਰਵਾ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰਮਨਾਕ ਘਟਨਾ: ਦਫ਼ਨਾਉਣ ਦੀ ਥਾਂ ਪਿਤਾ ਨੇ ਕੂੜੇ ’ਚ ਸੁੱਟਿਆ ਨਵਜਾਤ ਮ੍ਰਿਤਕ ਬੱਚਾ, ਇੰਝ ਲੱਗਾ ਪਤਾ
ਜਾਣਕਾਰੀ ਅਨੁਸਾਰ ਸੰਗਤਪੁਰਾ ਦੇ ਨਿਵਾਸੀ ਸੰਦੀਪ ਸਿੰਘ ਪੁੱਤਰ ਬਿੱਲਾ ਸਿੰਘ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਢਿੱਡ ਪਾਲਦਾ ਹੈ। ਦਿਹਾੜੀ ਕਰਨ ਤੋਂ ਬਾਅਦ ਜਦੋਂ ਉਹ ਸ਼ਾਮ ਨੂੰ ਘਰ ਆਇਆ ਤਾਂ ਖੁਦ ਚਾਹ ਬਣਾਉਣ ਲੱਗ ਪਿਆ। ਇਸ ਦੌਰਾਨ ਗੈਸ ਸਿਲੰਡਰ ਨੂੰ ਅਚਾਨਕ ਅੱਗ ਲੱਗ ਗਈ। ਵੇਖਦੇ ਹੀ ਵੇਖਦੇ ਅੱਗ ਇੰਨੀ ਮਚ ਗਈ ਕਿ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਅੱਗ ਦੌਰਾਨ ਘਰ ’ਚ ਮੌਜੂਦ ਛੋਟੀ 6 ਸਾਲਾ ਬੱਚੀ ਗੁਨਪ੍ਰੀਤ ਕੌਰ ਵੀ ਝੁਲਸ ਗਈ।
ਪੜ੍ਹੋ ਇਹ ਵੀ ਖ਼ਬਰ - ਦੇਸੀ ਗੁੜ ਤਿਆਰ ਕਰ 1.50 ਲੱਖ ਰੁਪਏ ਮਹੀਨਾ ਕਮਾ ਰਿਹੈ ਗੁਰਦਾਸਪੁਰ ਦਾ ਇਹ ਕਿਸਾਨ (ਤਸਵੀਰਾਂ)
ਪਿੰਡ ਵਾਸੀਆਂ ਨੇ ਜਦੋਂ ਤੱਕ ਅੱਗ ’ਤੇ ਕਾਬੂ ਪਾਇਆ, ਉਦੋਂ ਤੱਕ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਥਾਣਾ ਚੋਹਲਾ ਸਾਹਿਬ ਦੇ ਮੁਖੀ ਸ਼ਿਵ ਦਰਸ਼ਨ ਸਿੰਘ ਮੌਕੇ ’ਤੇ ਪੁੱਜੇ, ਜਿਨ੍ਹਾਂ ਆਪਣੀ ਜੇਬ ’ਚੋਂ ਮੌਕੇ ’ਤੇ 6 ਹਜ਼ਾਰ ਰੁਪਏ ਮਾਲੀ ਸਹਾਇਤਾ ਲਈ ਪੀੜਤ ਪਰਿਵਾਰ ਨੂੰ ਦਿੱਤੇ। ਇਸ ਮੌਕੇ ਪਿੰਡ ਦੇ ਸਰਪੰਚ ਗੁਰਤੇਜ ਸਿੰਘ ਨੇ ਪ੍ਰਸ਼ਾਸਨ ਅਤੇ ਸਮੂਹ ਪਿੰਡ ਵਾਸੀਆਂ ਨੂੰ ਇਸ ਹੋਈ ਘਟਨਾ ਦੌਰਾਨ ਪੀੜਤ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕਰਨ ਲਈ ਅਪੀਲ ਕੀਤੀ।
ਪੜ੍ਹੋ ਇਹ ਵੀ ਖ਼ਬਰ - ਵਰਕ ਪਰਮਿਟ ’ਤੇ ਦੁਬਈ ਗਏ ਨੌਜਵਾਨਾਂ ਨਾਲ ਹੋਈ ਹੱਦੋਂ ਮਾੜੀ, ਭੀਖ ਮੰਗਣ ਲਈ ਹੋਏ ਮਜ਼ਬੂਰ
ਫੁੱਟਬਾਲ, ਸ਼ਤਰੰਜ ਅਤੇ ਕ੍ਰਿਕਟ ਲਈ 2 ਮਾਰਚ ਨੂੰ ਹੋਣਗੇ ਟ੍ਰਾਇਲ
NEXT STORY