ਤਰਨਤਾਰਨ (ਰਮਨ) : ਕਿਸਾਨ ਜਥੇਬੰਦੀਆਂ ਵਲੋਂ ਅੱਜ ਬੰਦ ਦੇ ਐਲਾਨ ਤਹਿਤ ਤਰਨਤਾਰਨ ਪੂਰੀ ਤਰ੍ਹਾਂ ਬੰਦ ਹੈ। ਇਸ ਮੌਕੇ ਪੁਲਸ ਵਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ ਹਨ। ਗਲੀਆਂ 'ਚ ਕੋਈ ਦੁਕਾਨ ਜਾਂ ਰੇੜ੍ਹੀ ਨਹੀਂ ਦਿਖਾਈ ਦੇ ਰਹੀ। ਆਵਾਜਾਈ ਵੀ ਪੂਰੀ ਤਰ੍ਹਾਂ ਬੰਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਿਟੀ ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਸ਼ਹਿਰ 'ਚ ਅਮਨ ਸ਼ਾਂਤੀ ਦੇ ਨਾਲ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮਾਰਚ ਕਰਦੇ ਹੋਏ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸੁਰੱਖਿਆ ਦੇ ਵੀ ਪੂਰੇ ਪ੍ਰਬੰਧ ਕੀਤੇ ਗਏ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਮਾਹੌਲ ਨਾ ਖ਼ਰਾਬ ਕਰ ਸਕੇ।
ਇਹ ਵੀ ਪੜ੍ਹੋ: ਦੁਨੀਆ ਨੂੰ ਅਲਵਿਦਾ ਆਖ਼ਣ ਤੋਂ ਪਹਿਲਾਂ 40 ਦਿਨਾਂ ਦੀ ਮਾਸੂਮ ਬੱਚੀ ਨੌਜਵਾਨ ਨੂੰ ਦੇ ਗਈ ਜ਼ਿੰਦਗੀ
ਇਥੇ ਦੱਸ ਦੇਈਏ ਕਿ ਕਿਸਾਨਾਂ ਦਾ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਅੱਜ 13ਵਾਂ ਦਿਨ ਹੈ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ, ਜਿਸ ਲਈ ਅੱਜ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਕਿਸਾਨਾਂ ਨੂੰ ਹੁਣ ਸਿਆਸੀ ਦਲਾਂ, ਫਿਲਮੀ ਹਸਤੀਆਂ, ਕਲਾਕਾਰਾਂ ਸਮੇਤ ਸਮਾਜ ਦੇ ਵੱਖ-ਵੱਖ ਤਬਕਿਆਂ ਦਾ ਸਾਥ ਮਿਲ ਰਿਹਾ ਹੈ। ਸਿੰਘੂ ਸਰਹੱਦ 'ਤੇ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਡਟੇ ਹੋਏ ਹਨ। ਇਸ ਦੇ ਨਾਲ ਹੀ ਸਰਹੱਦ 'ਤੇ ਭਾਰੀ ਪੁਲਸ ਫ਼ੋਰਸ ਤਾਇਨਾਤ ਕੀਤੀ ਗਈ ਹੈ। ਕੜਾਕੇ ਦੀ ਠੰਡ 'ਚ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਡਟੇ ਹਨ।
ਇਹ ਵੀ ਪੜ੍ਹੋ: ਸ਼ਿਵ ਸੈਨਾ ਆਗੂ ਦੀਆਂ ਅਸ਼ਲੀਲ ਹਰਕਤਾਂ ਤੋਂ ਪਰੇਸ਼ਾਨ ਬੱਚਾ ਨਿਕਲਿਆ ਖ਼ੁਦਕੁਸ਼ੀ ਕਰਨ, ਮਾਂ ਨਾਲ ਸਨ ਨਾਜਾਇਜ਼ ਸਬੰਧ
'ਭਾਰਤ ਬੰਦ' ਨੂੰ ਲੈ ਕੇ ਦਿਲਜੀਤ ਦੋਸਾਂਝ ਨੇ ਸਾਂਝੀ ਕੀਤੀ ਖ਼ਾਸ ਵੀਡੀਓ
NEXT STORY