ਤਰਨਤਾਰਨ (ਰਮਨ) - ਸਥਾਨਕ ਜ਼ਿਲ੍ਹੇ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਪਾਕਿਸਤਾਨ ਵੱਲੋਂ ਭੇਜੀ 22 ਕਿਲੋ ਹੈਰੋਇਨ ਨੂੰ ਬੀ.ਐੱਸ.ਐੱਫ ਨੇ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਬੀ.ਐੱਸ.ਐੱਫ ਵੱਲੋਂ ਜ਼ਿਲ੍ਹਾ ਪੁਲਸ ਦੇ ਸਹਿਯੋਗ ਨਾਲ ਤਲਾਸ਼ੀ ਅਭਿਆਨ ਚਲਾਉਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਭਾਰਤ ਪਾਕਿ ਸਰਹੱਦ ਦੇ ਬੀ.ਓ.ਪੀ ਮੀਆ ਆਸਲ ਉਤਾੜ (ਖੇਮਕਰਨ ਸੈਕਟਰ) ਵਿਖੇ ਬੀ.ਐੱਸ.ਐੱਫ ਦੀ 101 ਬਟਾਲੀਅਨ ਵੱਲੋਂ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਜਵਾਨਾਂ ਨੂੰ ਕੰਡਿਆਲੀ ਤਾਰ ਨੇੜੇ ਕੁਝ ਹਲਚਲ ਹੁੰਦੀ ਨਜ਼ਰ ਆਈ। ਤੁਰੰਤ ਹਰਕਤ ਵਿਚ ਆਉਂਦੇ ਹੋਏ ਜਵਾਨਾਂ ਵੱਲੋਂ ਲਲਕਾਰਿਆ ਗਿਆ। ਸਰਹੱਦ ’ਤੇ ਤਾਇਨਾਤ ਜਵਾਨਾਂ ਨੂੰ ਤਲਾਸ਼ੀ ਅਭਿਆਨ ਦੌਰਾਨ ਕੰਡਿਆਲੀ ਤਾਰ ਨੇੜੇ ਭਾਰਤੀ ਖੇਤਰ ’ਚੋਂ 22 ਪੈਕੇਟ ਹੈਰੋਇਨ ਬਰਾਮਦ ਹੋਈ। ਬਰਾਮਦ ਹੈਰੋਇਨ ਦਾ ਭਾਰ ਕਰੀਬ 22 ਕਿਲੋ ਦੱਸਿਆ ਜਾ ਰਿਹਾ ਹੈ, ਜਿਸ ਨੂੰ ਉਨ੍ਹਾਂ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ਬਲਾਸਟ: ਪਾਕਿ ਗਿਆ ਸੀ ਗਗਨਦੀਪ ਜਾਂ ਪੰਜਾਬ ’ਚ ਹੀ ਉਸ ਨੂੰ ਮਿਲੀ ਸੀ ਬਲਾਸਟ ਕਰਨ ਦੀ ਟਰੇਨਿੰਗ?
ਪਾਕਿਸਤਾਨ ਵੱਲੋਂ ਭੇਜੀ ਗਈ ਹੈਰੋਇਨ ਦੀ ਇਹ ਖੇਪ ਕਿਸ ਤਸਕਰ ਤੱਕ ਪਹੁੰਚਾਈ ਜਾਣੀ ਸੀ, ਦਾ ਪਤਾ ਲਗਾਉਣ ਲਈ ਬੀ.ਐੱਸ.ਐੱਫ. ਅਤੇ ਜ਼ਿਲ੍ਹਾ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਅੰਤਰ ਰਾਸ਼ਟਰੀ ਬਾਜ਼ਾਰ ਵਿਚ ਕੀਮਤ 100 ਕਰੋੜ ਰੁਪਏ ਤੋਂ ਉੱਪਰ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਧੁੰਦ ਦਾ ਪੂਰਾ ਲਾਭ ਲੈਂਦੇ ਹੋਏ ਪਾਕਿਸਤਾਨ ਵੱਲੋਂ ਰੋਜ਼ਾਨਾ ਡ੍ਰੋਨ ਅਤੇ ਹੈਰੋਇਨ ਆਦਿ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਬੀ.ਐੱਸ.ਐੱਫ. ਵੱਲੋਂ ਕਾਮਯਾਬ ਨਹੀਂ ਹੋਣ ਦਿੱਤਾ ਜਾ ਰਿਹਾ।
ਪੜ੍ਹੋ ਇਹ ਵੀ ਖ਼ਬਰ - Year Ender 2021: ਪੰਜਾਬ ਦੀਆਂ ਰੂਹ ਕੰਬਾਊ ਘਟਨਾਵਾਂ, ਜਦੋਂ ਆਪਣਿਆਂ ਨੇ ਲੁੱਟੀਆਂ ਕੁੜੀਆਂ ਦੀਆਂ ਇੱਜ਼ਤਾਂ
ਕੈਪਟਨ ਦਾ ਵੱਡਾ ਬਿਆਨ, ਕਾਂਗਰਸ ਜਾਂ ਸਿੱਧੂ ਮੇਰੀ ਯੋਜਨਾ ’ਚ ਨਹੀਂ, ਮੇਰਾ ਮਿਸ਼ਨ ਭਾਜਪਾ ਨਾਲ ਮਿਲ ਕੇ ਚੋਣ ਜਿੱਤਣਾ
NEXT STORY