ਤਰਨਤਾਰਨ (ਰਾਜੂ) - ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਮਾਹਣੇਕੇ ਵਿਖੇ ਰਾਜਗਿਰੀ ਦਾ ਕੰਮ ਕਰਦੇ ਮਿਸਤਰੀ ਨੇ ਠੇਕੇਦਾਰ ਵਲੋਂ ਪੈਸੇ ਨਾ ਦੇਣ ’ਤੇ ਦੁਖੀ ਹੋ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ (33 ਸਾਲ) ਪੁੱਤਰ ਬੂਟਾ ਸਿੰਘ ਵਾਸੀ ਮਾਹਣੇਕੇ ਵਜੋਂ ਹੋਈ ਹੈ। ਇਸ ਮਾਮਲੇ ਦੇ ਸਬੰਧ ’ਚ ਥਾਣਾ ਸਦਰ ਪੱਟੀ ਦੀ ਪੁਲਸ ਨੇ ਕੇਸ ਦਰਜ ਕਰਕੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਸਾਊਦੀ ਅਰਬ ਗਏ ਗੁਰਦਾਸਪੁਰ ਦੇ 24 ਸਾਲਾ ਨੌਜਵਾਨ ਨੇ ਲਿਆ ਫਾਹਾ, ਪਰਿਵਾਰ ਨੇ ਦੱਸੀ ਖ਼ੁਦਕੁਸ਼ੀ ਦੀ ਅਸਲ ਵਜ੍ਹਾ
ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਬੂਟਾ ਸਿੰਘ ਪੁੱਤਰ ਗੁਰਦਿੱਤ ਸਿੰਘ ਵਾਸੀ ਮਾਹਣੇਕੇ ਨੇ ਦੱਸਿਆ ਕਿ ਉਸ ਦਾ ਮੁੰਡਾ ਸੁਖਵਿੰਦਰ ਸਿੰਘ (33 ਸਾਲ) ਨੇ ਪਿੰਡ ਦੇ ਹੀ ਠੇਕੇਦਾਰ ਸਾਹਿਬ ਸਿੰਘ ਤੋਂ 2 ਲੱਖ 47 ਹਜ਼ਾਰ ਰੁਪਏ ਲੈਣੇ ਸਨ। ਉਕਤ ਠੇਕੇਦਾਰ ਹਰ ਵਾਰ ਪੈਸੇ ਦੇਣ ਤੋਂ ਟਾਲ-ਮਟੋਲ ਕਰਦਾ ਰਹਿੰਦਾ ਸੀ। ਬੀਤੇ ਦਿਨ ਉਹ ਆਪਣੀ ਪਤਨੀ ਪਰਮਜੀਤ ਕੌਰ ਅਤੇ ਨੂੰਹ ਸੰਦੀਪ ਕੌਰ ਸਮੇਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਮੱਥਾ ਟੇਕਣ ਲਈ ਗਿਆ ਹੋਇਆ ਸੀ। ਸ਼ਾਮ ਨੂੰ ਜਦੋਂ ਉਹ ਵਾਪਸ ਘਰ ਆਏ ਤਾਂ ਵੇਖਿਆ ਕਿ ਕਮਰੇ ’ਚ ਉਸ ਦੇ ਮੁੰਡੇ ਸੁਖਵਿੰਦਰ ਸਿੰਘ ਦੀ ਲਾਸ਼ ਗਾਡਰ ਨਾਲ ਲਟਕ ਰਹੀ ਸੀ। ਮੁੰਡੇ ਦੀ ਲਾਸ਼ ਕੋਲ ਇਕ ਖਤ ਮਿਲਿਆ, ਜਿਸ ’ਚ ਉਸ ਨੇ ਲਿਖਿਆ ਕਿ ਉਹ ਸਾਹਿਬ ਸਿੰਘ ਤੋਂ ਪੈਸੇ ਲੈਣ ਲਈ ਗਿਆ ਸੀ ਤਾਂ ਸਾਹਿਬ ਸਿੰਘ ਨੇ ਉਸ ਨਾਲ ਮਾੜਾ ਚੰਗਾ ਬੋਲਿਆ ਤੇ ਸਾਹਿਬ ਸਿੰਘ ਤੋਂ ਦੁਖੀ ਹੋ ਕੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਪੜ੍ਹੋ ਇਹ ਵੀ ਖ਼ਬਰ - ਸਿੱਧੂ ਦੇ ਅਸਤੀਫੇ ’ਤੇ ਕੈਪਟਨ ਦਾ ਧਮਾਕੇਦਾਰ ਟਵੀਟ, ‘ਮੈਂ ਪਹਿਲਾਂ ਹੀ ਕਿਹਾ ਸੀ ਇਹ ਟਿਕ ਕੇ ਨਹੀਂ ਰਹਿ ਸਕਦਾ’
ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁਜੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਪੋਸਟਮਾਰਟਮ ਲਈ ਉਸ ਨੂੰ ਹਸਪਤਾਲ ਭੇਜ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਦਈ ਦੇ ਬਿਆਨ ’ਤੇ ਠੇਕੇਦਾਰ ਸਾਹਿਬ ਸਿੰਘ ਵਾਸੀ ਪਿੰਡ ਮਾਹਣੇਕੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ
ਮੁੱਖ ਮੰਤਰੀ ਚੰਨੀ ਦੀ ਦਰਿਆਦਿਲੀ ਆਈ ਸਾਹਮਣੇ, ਸੁਣੀ ਬਜ਼ੁਰਗ ਦੀ ਫਰਿਆਦ (ਤਸਵੀਰਾਂ)
NEXT STORY