ਤਰਨਤਾਰਨ (ਰਾਜੂ) : ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਣ ਤੋਂ ਰੋਕਣ ਲਈ ਜ਼ਿਲਾ ਮੈਜਿਸਟ੍ਰੇਟ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਰੋਕ ਲਗਾਉਣ ਦੇ ਬਾਵਜੂਦ ਪਰਾਲੀ ਨੂੰ ਅੱਗ ਲਗਾਉਣ ਵਾਲੇ 8 ਹੋਰ ਕਿਸਾਨਾਂ ਖਿਲਾਫ ਜ਼ਿਲ੍ਹਾ ਤਰਨਤਾਰਨ ਦੇ ਵੱਖ ਵੱਖ ਥਾਣਿਆਂ ਦੀ ਪੁਲਸ ਨੇ ਕੇਸ ਦਰਜ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. (ਆਈ) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਸਤਪਾਲ ਨੇ ਖੇਤੀਬਾੜੀ ਵਿਭਾਗ ਵਲੋਂ ਮਿਲੀ ਸ਼ਿਕਾਇਤ ਅਨੁਸਾਰ ਜਰਨੈਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਲੌਹਕਾ ਅਤੇ ਬਲਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਲੌਹਕਾ ਖਿਲਾਫ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਬਲਜੀਤ ਸਿੰਘ ਨੇ ਸਾਹਿਬ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਸੋਹਲ ਅਤੇ ਥਾਣਾ ਸਰਹਾਲੀ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਇਕਬਾਲ ਸਿੰਘ ਪੁੱਤਰ ਸੋਹਣ ਸਿੰਘ, ਅਵਤਾਰ ਸਿੰਘ ਪੁੱਤਰ ਜੋਗਿੰਦਰ ਸਿੰਘ, ਗੁਰਲਾਲ ਸਿੰਘ ਪੁੱਤਰ ਵੀਰ ਸਿੰਘ ਅਤੇ ਬਿੱਕਰ ਸਿੰਘ ਪੁੱਤਰ ਚੈਨ ਸਿੰਘ ਵਾਸੀਆਨ ਨੌਸ਼ਹਿਰਾ ਪੰਨੂੰਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਦ ਕਿ ਥਾਣਾ ਖੇਮਕਰਨ ਦੇ ਏ.ਐੱਸ.ਆਈ. ਮੇਜਰ ਸਿੰਘ ਨੇ ਸਵਰਨ ਸਿੰਘ ਪੁੱਤਰ ਊਧਮ ਸਿੰਘ ਵਾਸੀ ਭੂਰਾ ਕੋਹਨਾ ਖਿਲਾਫ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਐੱਸ.ਪੀ. ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਬਟਾਲਾ : ਪਿਓ-ਪੁੱਤ ਨੇ ਖਾਧਾ ਜ਼ਹਿਰ, 1 ਦੀ ਮੌਤ
NEXT STORY