ਤਰਨਤਾਰਨ (ਰਮਨ): ਜ਼ਿਲ੍ਹੇ 'ਚ ਜੁਲਾਈ-ਅਗਸਤ ਮਹੀਨੇ ਦੌਰਾਨ ਵਾਪਰੇ ਜ਼ਹਿਰੀਲੀ ਸ਼ਰਾਬ ਕਾਂਡ ਦੌਰਾਨ 100 ਤੋਂ ਵੱਧ ਵਿਅਕਤੀਆਂ ਦੀ ਮੌਤ ਹੋਣ ਦੌਰਾਨ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ਜ਼ਿਲਾ ਪੁਲਸ ਨੇ ਥਾਣਾ ਸਿਟੀ ਅਤੇ ਸਦਰ ਤਰਨਤਾਰਨ ਵਿਖੇ ਵੱਡੀ ਗਿਣਤੀ 'ਚ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਕੇਸ 'ਚ ਫ਼ਰਾਰ ਚੱਲ ਰਹੇ ਮੁੱਖ ਮੁਲਜ਼ਮ ਅਮਨਦੀਪ ਸਿੰਘ ਉਰਫ਼ ਮਾਮੂ ਨੂੰ ਪੁਲਸ ਨੇ ਸੋਮਵਾਰ 125 ਲੀਟਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕਰਨ ਉਪਰੰਤ ਕਈ ਅਹਿਮ ਖ਼ੁਲਾਸਿਆਂ ਦਾ ਪਤਾ ਲਾਉਣ ਲਈ ਤਿਆਰੀ ਸ਼ੁਰੂ ਹੀ ਕੀਤੀ ਸੀ ਕਿ ਮਾਣਯੋਗ ਅਦਾਲਤ ਨੇ ਪੁਲਸ ਦੀ ਰਿਮਾਂਡ ਸਬੰਧੀ ਅਰਜ਼ੀ ਨੂੰ ਮਨਜ਼ੂਰ ਨਾ ਕਰਦੇ ਹੋਏ ਮੁਲਜ਼ਮ ਨੂੰ ਜੁਡੀਸ਼ੀਅਲੀ ਲਈ ਜੇਲ ਭੇਜਣ ਦਾ ਹੁਕਮ ਸੁਣਾ ਦਿੱਤਾ ਹੈ। ਅਮਨਦੀਪ ਉਰਫ ਮਾਮੂ ਨੂੰ ਜ਼ਿਲ੍ਹਾ ਪੁਲਸ ਨੇ ਸੋਮਵਾਰ ਟਰੈਪ ਲਾਉਂਦੇ ਹੋਏ 125 ਲੀਟਰ ਨਾਜਾਇਜ਼ ਸ਼ਰਾਬ ਦੇ ਡਰੰਮ ਸਣੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹੈਵਾਨੀਅਤ : ਘਰ 'ਚ ਇਕੱਲੀ ਜਨਾਨੀ ਨਾਲ ਜਬਰ-ਜ਼ਿਨਾਹ, ਰੌਲਾ ਪਾਉਣ 'ਤੇ ਮੂੰਹ 'ਚ ਤੁੰਨ੍ਹਿਆ ਕੱਪੜਾ
ਐੱਸ. ਐੱਸ. ਪੀ. ਧਰੁੱਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਨਾਮਜ਼ਦ ਮੁਲਜ਼ਮ ਅਮਨਦੀਪ ਸਿੰਘ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਲਈ ਰਿਮਾਂਡ ਲੈਣ ਦੀ ਅਰਜ਼ੀ ਦਿੱਤੀ ਗਈ ਸੀ ਪਰ ਮਾਣਯੋਗ ਅਦਾਲਤ ਨੇ ਅਰਜ਼ੀ ਨੂੰ ਮਨਜ਼ੂਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮਾਮਲਾ ਗੰਭੀਰ ਹੋਣ ਕਾਰਣ ਮੁਲਜ਼ਮ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਭਵਿੱਖ 'ਚ ਲਿਆਇਆ ਜਾਵੇਗਾ।
ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ: ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾਵਾਂ ਨੂੰ ਇਨੋਵਾ ਕਾਰ ਹੇਠ ਦਰੜਿਆ
ਸਰਬੱਤ ਦਾ ਭਲਾ ਟਰੱਸਟ ਕਲਾਨੌਰ 'ਚ ਬਣਾਵੇਗਾ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਤ 52 ਫੁੱਟ ਉੱਚਾ ਸਮਾਰਕ
NEXT STORY