ਤਰਨਤਾਰਨ (ਰਮਨ) : ਮੰਗਲਵਾਰ ਜ਼ਿਲੇ ਦੇ ਪਿੰਡ ਪੰਡੋਰੀ ਗੋਲਾ ਵਿਖੇ ਇਕ ਹੋਰ ਨੌਜਵਾਨ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਥਿਤ ਮੌਤ ਹੋਣ ਕਾਰਣ ਇਕ ਘਰ ਹੋਰ ਤਬਾਹ ਹੋ ਗਿਆ। ਹਾਲਾਂਕਿ ਪ੍ਰਸ਼ਾਸਨ ਇਸ ਮੌਤ ਦੇ ਅਸਲ ਕਾਰਣਾਂ ਦਾ ਪਤਾ ਲਾਉਣ ਲਈ ਜਾਂਚ ਕਰਵਾਉਣ ਦੀ ਗੱਲ ਆਖ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਪਿੰਡ 'ਚ ਪਿਛਲੇ ਦਿਨਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਮੌਤਾਂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋਂ : ਪਰਿਵਾਰ ਦੀ ਮਰਜ਼ੀ ਤੋਂ ਬਿਨਾਂ ਨਹੀਂ ਕਰਵਾ ਸਕਿਆ ਵਿਆਹ ਤਾਂ ਦੁਖੀ ਹੋ ਕੇ ਕਰ ਦਿੱਤਾ ਇਹ ਕਾਂਡ
ਜਾਣਕਾਰੀ ਅਨੁਸਾਰ ਦਿਲਬਾਗ ਸਿੰਘ (30) ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਪੰਡੋਰੀ ਗੋਲਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਿਲਬਾਗ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ। ਉਸ ਨੇ ਸੋਮਵਾਰ ਰਾਤ ਦੇਸੀ ਸ਼ਰਾਬ ਪੀਤੀ ਸੀ। ਅਗਲੇ ਦਿਨ ਉਸ ਦੀ ਤਬੀਅਤ ਖਰਾਬ ਹੋ ਗਈ ਅਤੇ ਉਹ ਉਲਟੀਆਂ ਕਰਨ ਲੱਗ ਪਿਆ। ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਮੰਗਲਵਾਰ ਦੁਪਹਿਰ ਉਸ ਨੇ ਦਮ ਤੋੜ ਦਿੱਤਾ। ਦਿਲਬਾਗ ਸਿੰਘ ਆਪਣੇ ਪਿੱਛੇ ਪਤਨੀ, ਚਾਰ ਛੋਟੇ-ਛੋਟੇ ਬੱਚੇ ਅਤੇ ਬਜ਼ੁਰਗ ਮਾਂ ਛੱਡ ਗਿਆ ਹੈ।
ਇਹ ਵੀ ਪੜ੍ਹੋਂ : ਦੁਖਦ ਖ਼ਬਰ : ਪੰਜਾਬ ਪੁਲਸ ਦੇ ASI ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਮ੍ਰਿਤਕ ਦੀ ਪਤਨੀ ਪਰਮਜੀਤ ਕੌਰ, ਜਿਸ ਨੇ 6 ਦਿਨ ਪਹਿਲਾਂ ਹੀ ਬੱਚੇ ਨੂੰ ਜਨਮ ਦਿੱਤਾ ਹੈ, ਨੇ ਰੋਂਦੇ ਹੋਏ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਉਸ ਦੀ ਆਰਥਿਕ ਮਦਦ ਕੀਤੀ ਜਾਵੇ। ਇਸ ਸਬੰਧੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਮੌਤ ਦੇ ਅਸਲ ਕਾਰਣਾਂ ਦਾ ਪਤਾ ਲਾ ਕੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ।
ਪੰਜਾਬ ਦੇ 'ਮੋਗਾ' ਜ਼ਿਲ੍ਹੇ ਨੂੰ ਮਿਲਿਆ ਵੱਡਾ ਸਨਮਾਨ, ਦੇਸ਼ ਦੇ 5 ਸਭ ਤੋਂ ਵੱਧ ਉਤਸ਼ਾਹੀ ਜ਼ਿਲ੍ਹਿਆਂ 'ਚ ਸ਼ੁਮਾਰ
NEXT STORY