ਤਰਨਤਾਰਨ (ਰਮਨ,ਜ.ਬ) - ਡਿਪਟੀ ਕਮਿਸ਼ਨਰ ਤਰਨਤਾਰਨ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5,78,845 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 5,55,365 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਪੜ੍ਹੋ ਇਹ ਵੀ ਖਬਰ - ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ
ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨਾ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਜਾਰੀ ਕੀਤੇ ਗਏ ਹਨ। ਕਿਸਾਨਾਂ ਨੂੰ ਖਰੀਦ ਕੀਤੀ ਫ਼ਸਲ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ।
ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ : ਸ੍ਰੀ ਹਰਿਮੰਦਰ ਸਾਹਿਬ ਦੇ ਪਾਠੀ ਸਿੰਘ ਦੇ ਮੁੰਡੇ ਨੂੰ ਮਾਰੀਆਂ ਸ਼ਰੇਆਮ ਗੋਲੀਆਂ
ਉਨ੍ਹਾਂ ਦੱਸਿਆ ਕਿ 30 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ ਕਣਕ ਵਿੱਚੋਂ 5,55,365 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵਲੋਂ 1,55,400 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 1,19,570 ਮੀਟ੍ਰਿਕ ਟਨ, ਪਨਸਪ ਵਲੋਂ 1,01,050 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 83,507 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵਲੋਂ 96,455 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਪੜ੍ਹੋ ਇਹ ਵੀ ਖਬਰ - ਖ਼ੁਦ ਨੂੰ ਨਹੀਂ ਮਿਲੀ ਕਿਡਨੀ ਪਰ ਅੱਖਾਂ ਦਾਨ ਕਰ ਦੂਸਰਿਆਂ ਦੀ ਜ਼ਿੰਦਗੀ ਰੌਸ਼ਨ ਕਰ ਗਿਆ 13 ਸਾਲਾ ਆਦਿੱਤਯ (ਵੀਡੀਓ)
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਦੀਆਂ ਮੰਡੀਆਂ ’ਚੋਂ ਖਰੀਦ ਕੀਤੀ ਗਈ ਫ਼ਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 729 ਕਰੋੜ 35 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚੋਂ ਵੱਖ-ਵੱਖ ਏਜੰਸੀਆਂ ਵਲੋਂ ਖਰੀਦੀ ਗਈ ਕਣਕ ਵਿੱਚੋਂ 1,56,290 ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।
ਪੜ੍ਹੋ ਇਹ ਵੀ ਖਬਰ - ਸ਼ਿਮਲਾ ਤੋਂ ਆਈ ਕੁੜੀ ਦੀ ਅੰਮ੍ਰਿਤਸਰ ਦੇ ਹੋਟਲ ’ਚ ਸ਼ੱਕੀ ਹਲਾਤਾਂ ’ਚ ਮੌਤ, ਜਤਾਇਆ ਨਸ਼ੇ ਦੀ ਓਵਰਡੋਜ਼ ਦਾ ਸ਼ੱਕ
ਕੋਰੋਨਾ ਉਲੰਘਣਾ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਸਖ਼ਤ, ਦੁਕਾਨਦਾਰਾਂ ਸਮੇਤ 12 ਖ਼ਿਲਾਫ਼ ਮਾਮਲੇ ਦਰਜ
NEXT STORY