ਤਰਨਤਾਰਨ (ਵਿਜੇ ਅਰੋੜਾ) : ਤਰਨਤਾਰਨ 'ਚ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਨਗਰ ਕੀਰਤਨ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈੱਡ ਗ੍ਰੰਥੀ ਗੁਰਜੰਟ ਸਿੰਘ ਨੇ ਦੱਸਿਆ ਕਿ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੁ ਅਰਜਨ ਦੇਵ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਦੇ ਸਬੰਧ 'ਚ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ।
ਇਸ ਸਬੰਧੀ ਮਨੈਜਰ ਸ੍ਰੀ ਦਰਬਾਰ ਸਾਹਿਬ ਗੁਲਵਿੰਦਰ ਸਿੰਘ ਉਬੋਕੇ ਨੇ ਦੱਸਿਆ ਕਿ ਸ੍ਰੀ ਗੁਰੁ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਐੱਸ.ਜੀ.ਪੀ.ਸੀ. ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਜੋ ਸ਼ਰਧਾਲੂ ਦੇਸ਼ ਅਤੇ ਵਿਦੇਸ਼ 'ਚੋਂ ਪਹੁੰਚ ਰਹੇ ਹਨ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਪੰਜਾਬ ਲਈ 'ਭਾਜਪਾ' ਨੂੰ ਸਿੱਖ ਚਿਹਰੇ ਦੀ ਭਾਲ
NEXT STORY