ਤਰਨਤਾਰਨ (ਰਮਨ)- ਅਣਪਛਾਤੇ ਵਿਅਕਤੀ ਵੱਲੋਂ ਸਕੂਟਰੀ ਸਵਾਰ ਵਿਅਕਤੀ ਨੂੰ ਰਸਤੇ ’ਚ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਜਦੋਂ ਗੰਭੀਰ ਹਾਲਤ ’ਚ ਤਰਨਤਾਰਨ ਦੇ ਹਸਪਤਾਲ ਵਿਖੇ ਲਿਜਾਇਆ ਗਿਆ ਤਾਂ ਉਸ ਦੀ ਦੌਰਾਨ ਇਲਾਜ ਮੌਤ ਹੋ ਗਈ। ਇਸ ਸਬੰਧੀ ਥਾਣਾ ਸਿਟੀ ਪੱਟੀ ਦੀ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਦੇਣ ਅਨੁਸਾਰ ਗੁਰਦੇਵ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਬਾਹਮਣੀ ਵਾਲਾ, ਜੋ ਆਪਣੀ ਸਕੂਟਰੀ ਉਪਰ ਸਵਾਰ ਹੋ ਦੇਰ ਸ਼ਾਮ ਪਿੰਡ ਤੋਂ ਕਿਸੇ ਕੰਮ ਲਈ ਨਿਕਲਿਆ ਸੀ, ਜਦੋਂ ਉਹ ਬਾਹਮਣੀ ਵਾਲਾ ਨਹਿਰ ਕੋਲ ਪਹੁੰਚਿਆ ਤਾਂ ਰਸਤੇ ਵਿਚ ਉਸਨੂੰ ਕਿਸੇ ਵਿਅਕਤੀ ਵੱਲੋਂ ਆਪਣਾ ਸ਼ਿਕਾਰ ਬਣਾਉਂਦੇ ਹੋਏ ਜ਼ਖਮੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 38,00,00,000 ਦਾ ਨਸ਼ਾ ਬਰਾਮਦ, BSF ਨੂੰ ਵੇਖ ਫਰਾਰ ਹੋਏ ਤਸਕਰ
ਗੁਰਦੇਵ ਸਿੰਘ ਦੇ ਸਿਰ ਅਤੇ ਧੌਣ ਤੋਂ ਇਲਾਵਾ ਹੋਰ ਕਈ ਥਾਵਾਂ ਉਪਰ ਦਾਤਰ ਨਾਲ ਹਮਲਾ ਕੀਤੇ ਜਾਣ ਦੇ ਨਿਸ਼ਾਨ ਮਿਲੇ ਹਨ, ਜੋ ਖੂਨ ਨਾਲ ਲਥਪੱਥ ਹੋ ਕੇ ਹੇਠਾਂ ਡਿੱਗ ਪਿਆ, ਜਿਸ ਨੂੰ ਆਸ-ਪਾਸ ਦੇ ਲੋਕਾਂ ਵੱਲੋਂ ਜਦੋਂ ਤਰਨਤਾਰਨ ਦੇ ਗੁਰੂ ਨਾਨਕ ਦੇਵ ਮਲਟੀ ਸਪੈਸ਼ਲਟੀ ਹਸਪਤਾਲ ਵਿਖੇ ਲਿਆਂਦਾ ਗਿਆ ਤਾਂ ਉਸਦੀ ਦੌਰਾਨੇ ਇਲਾਜ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣੀ ਸੀ ਵੱਡੀ ਡਕੈਤੀ, ਪੁਲਸ ਨੇ ਐਨ ਮੌਕੇ ਪਾ'ਤੀ ਵੱਡੀ ਕਾਰਵਾਈ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਮੁਖੀ ਸਬ ਇੰਸਪੈਕਟਰ ਵਿਪਨ ਕੁਮਾਰ ਨੇ ਦੱਸਿਆ ਕਿ ਗੁਰਦੇਵ ਸਿੰਘ ਵਾਸੀ ਪਿੰਡ ਬਾਹਮਣੀਵਾਲਾ ਦੇ ਸਰੀਰ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤੇ ਜਾਣ ਤੋਂ ਬਾਅਦ ਉਸਦੀ ਹਸਪਤਾਲ ਵਿਚ ਮੌਤ ਹੋ ਗਈ ਹੈ। ਜਿਸ ਦੇ ਸਬੰਧ ’ਚ ਪੁਲਸ ਵੱਲੋਂ ਆਸ-ਪਾਸ ਦੇ ਇਲਾਕੇ ’ਚ ਲੱਗੇ ਹੋਏ ਸੀ.ਸੀ.ਟੀ.ਵੀ ਕੈਮਰਿਆਂ ਨੂੰ ਖੰਗਾਲਦੇ ਹੋਏ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ, ਪ੍ਰੇਸ਼ਾਨ ਪਤੀ-ਪਤਨੀ ਨੇ DC ਅੱਗੇ ਰੱਖ'ਤੀ ਇਹ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਬੰਦ ਦੇ ਸੱਦੇ 'ਤੇ ਮਾਛੀਵਾੜਾ ਸ਼ਹਿਰ ਮੁਕੰਮਲ ਬੰਦ, ਸੜਕਾਂ 'ਤੇ ਪੱਸਰੀ ਸੁੰਨਸਾਨ
NEXT STORY