ਤਰਨਤਾਰਨ (ਰਾਜੂ) : ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਇਕ ਨੌਜਵਾਨ ਨੂੰ ਦਾਤਰਾਂ ਨਾਲ ਵਾਰ ਕਰ ਕੇ ਜ਼ਖਮੀ ਕਰ ਕੇ ਸੋਨੇ ਦੀ ਚੇਨ ਅਤੇ 5 ਹਜ਼ਾਰ ਦੀ ਨਕਦੀ ਖੋਹ ਕੇ ਲੈ ਜਾਣ ਦੇ ਦੋਸ਼ ਹੇਠ ਦੋ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਕਰਮਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਸ਼ੇਖਚੱਕ ਨੇ ਦੱਸਿਆ ਕਿ ਬੀਤੀ ਰਾਤ 8 ਵਜੇ ਉਸ ਦੇ ਘਰ ਦਾ ਦਰਵਾਜ਼ਾ ਖੜਕਿਆ, ਜਦ ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਬਾਹਰ ਪਿੰਡ ਦੇ ਹੀ ਪਲਵਿੰਦਰ ਸਿੰਘ ਅਤੇ ਜ਼ੋਰਾਵਰ ਸਿੰਘ ਖੜ੍ਹੇ ਸਨ ਜੋ ਉਸ ਨੂੰ ਆਪਣੇ ਨਾਲ ਮੋਟਰਸਾਈਕਲ 'ਤੇ ਬਿਠਾ ਕੇ ਰੋਹੀ ਵੱਲ ਲੈ ਗਏ, ਜਿੱਥੇ ਉਕਤ ਵਿਅਕਤੀਆਂ ਨੇ ਉਸ ਨੂੰ ਮੋਬਾਇਲ 'ਤੇ ਕਿਸੇ ਔਰਤ ਨਾਲ ਗੱਲ ਕਰਨ ਲਈ ਕਿਹਾ ਪਰ ਉਸ ਨੇ ਗੱਲ ਕਰਨ ਤੋਂ ਮਨ੍ਹਾ ਕਰ ਦਿੱਤਾ, ਜਿਸ ਦੇ ਚੱਲਦਿਆਂ ਉਕਤ ਵਿਅਕਤੀਆਂ ਨੇ ਉਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਜ਼ਖਮੀ ਕਰ ਦਿੱਤਾ ਅਤੇ ਜਾਂਦੇ ਹੋਏ ਉਸ ਕੋਲੋਂ ਸੋਨੇ ਦੀ ਚੇਨ ਅਤੇ 5 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਲੈ ਗਏ, ਜਿਸ ਦੀ ਸ਼ਿਕਾਇਤ ਉਸ ਨੇ ਤੁਰੰਤ ਪੁਲਸ ਨੂੰ ਕਰ ਦਿੱਤੀ।
ਇਸ ਸਬੰਧੀ ਏ. ਐੱਸ. ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਮੁਦੱਈ ਦੇ ਬਿਆਨਾਂ 'ਤੇ ਪਲਵਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਅਤੇ ਜ਼ੋਰਾਵਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀਆਨ ਸ਼ੇਖਚੱਕ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜੇਲ 'ਚ ਮੋਬਾਇਲ ਸਪਲਾਈ ਕਰਨ ਦੇ ਮਾਮਲੇ 'ਚ ਵਾਰਡਨਾਂ ਸਣੇ 5 ਮੁਲਜ਼ਮ ਨਿਆਇਕ ਹਿਰਾਸਤ 'ਚ
NEXT STORY