ਤਰਨਤਾਰਨ (ਬਲਦੇਵ) : ਪਿੰਡ ਚੌਧਰੀਵਾਲਾ 'ਚ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਪੁੱਤਰ ਗੁਰਦੇਵ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਜੰਟ ਸਿੰਘ (22) ਪੇਸ਼ੇ ਵਜੋਂ ਹਲਵਾਈ ਦਾ ਕੰਮ ਕਰਦਾ ਸੀ। ਘਰੇਲੂ ਪ੍ਰੇਸ਼ਾਨੀ ਕਾਰਨ ਗੁਰਜੰਟ ਸਿੰਘ ਨੇ ਪੱਖੇ ਨਾਲ ਫਾਹ ਲਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮ੍ਰਿਤਕ ਆਪਣੇ ਪਿੱਛੇ 8 ਮਹੀਨੇ ਦਾ ਬੇਟਾ ਅਭੀ ਅਤੇ ਪਤਨੀ ਸਿਮਰਨ ਕੌਰ ਨੂੰ ਰੋਂਦੇ ਕਰਲਾਉਂਦੇ ਛੱਡ ਗਿਆ। ਜ਼ਿਕਰਯੋਗ ਹੈ ਕਿ ਮ੍ਰਿਤਕ ਗੁਰਜੰਟ ਸਿੰਘ ਦੇ ਵਿਆਹ ਨੂੰ ਅੱਜ ਪੂਰੇ ਦੋ ਸਾਲ ਹੋ ਗਏ ਹਨ। ਮੁੱਖ ਮੁਨਸ਼ੀ ਗੱਜਣ ਸਿੰਘ ਨੇ ਦੱਸਿਆ ਕਿ ਚੌਕੀ ਇੰਚਾਰਜ ਹਰਭਾਲ ਸਿੰਘ ਦੇ ਹੁਕਮਾਂ ਅਨੁਸਾਰ ਏ.ਐੱਸ.ਆਈ. ਗੁਰਪਾਲ ਸਿੰਘ ਨੇ 174 ਤਹਿਤ ਕਾਰਵਾਈ ਆਰੰਭ ਕਰ ਦਿੱਤੀ ਹੈ। ਖਬਰ ਲਿਖੇ ਜਾਣ ਤੱਕ ਕਾਰਨ ਦਾ ਪਤਾ ਨਹੀਂ ਚੱਲ ਸਕਿਆ ਸੀ। ਮ੍ਰਿਤਕ ਗੁਰਜੰਟ ਸਿੰਘ ਦਾ ਚੌਧਰੀਵਾਲਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਫਰੀਦਕੋਟ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
NEXT STORY