ਤਰਨਤਾਰਨ (ਰਮਨ) : ਸੀ.ਆਈ.ਏ. ਸਟਾਫ਼ ਦੀ ਪੁਲਸ ਨੇ ਚੋਰੀ ਦੇ 8 ਮੋਟਰਸਾਈਕਲਾਂ ਸਮੇਤ ਦੋ ਵਿਅਕਤੀਆਂ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕਰਨ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋਂ : ਅੰਮ੍ਰਿਤਧਾਰੀ ਸਿੱਖ ਦੀ ਸ਼ਰਮਨਾਕ ਹਰਕਤ, ਬੀਅਰ ਪੀਂਦੇ ਸਿੱਖ ਦੀ ਵੀਡੀਓ ਵਾਇਰਲ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. (ਆਈ) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੀ ਪੁਲਸ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਅੱਡਾ ਦਿਆਲਪੁਰਾ ਵਿਖੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਸਾਜਨ ਸਿੰਘ ਵਾਸੀ ਦਿਆਲਪੁਰ ਅਤੇ ਅਮਰਜੀਤ ਸਿੰਘ ਵਾਸੀ ਕੋੜੇ ਵਿਧਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿੰਨ੍ਹਾਂ ਨੇ ਮਿਲ ਕੇ ਇਕ ਗਿਰੋਹ ਬਣਾਇਆ ਸੀ। ਇਹ ਗਿਰੋਹ ਮੋਟਰਸਾਈਕਲਾਂ ਨੂੰ ਚੋਰੀ ਕਰਕੇ ਅੱਗੇ ਗ੍ਰਾਹਕਾਂ ਨੂੰ ਵੇਚਣ ਦਾ ਕਾਰੋਬਾਰ ਕਰਦੇ ਸੀ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਉਕਤ ਮੁਲਜ਼ਮਾਂ ਨੇ ਦੱਸਿਆ ਕਿ ਇਹ ਮੋਟਸਾਈਕਲ ਚੋਰੀ ਦੇ ਹਨ, ਜਿੰਨ੍ਹਾਂ ਨੂੰ ਉਹ ਵੇਚਣ ਲਈ ਜਾ ਰਹੇ ਹਨ। ਐੱਸ.ਪੀ. ਜਗਜੀਤ ਸਿੰਘ ਨੇ ਦੱਸਿਆ ਕਿ ਸਾਜਨ ਸਿੰਘ ਦੀ ਨਿਸ਼ਾਨ ਦੇਹੀ 'ਤੇ 4 ਚੋਰੀ ਕੀਤੇ ਮੋਟਰਸਾਈਕਲ ਨਹਿਰ ਤੋ ਬਰਾਮਦ ਕੀਤੇ ਗਏ ਹਨ ਜਦਕਿ 4 ਮੋਟਰਸਾਈਕਲ ਉਸ ਦੇ ਘਰੋਂ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖਿਲਾਫ਼ ਥਾਣਾ ਕੱਚਾ ਪੱਕਾ ਵਿਖੇ ਮਾਮਲਾ ਦਰਜ ਕਰ ਮਾਣਯੋਗ ਅਦਾਲਤ 'ਚ ਪੇਸ਼ ਕਰ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਚੋਰੀ ਦੇ ਹੋਰ ਮੋਟਰਸਾਈਕਲਾਂ ਦੀ ਬਰਾਮਦਗੀ ਹੋਣ ਦੀ ਆਸ ਹੈ।
ਇਹ ਵੀ ਪੜ੍ਹੋਂ : ਰੂਹ ਕੰਬਾਊ ਹਾਦਸਾ: 10 ਸਾਲਾ ਬੱਚੀ ਦੇ ਜਨਰੇਟਰ 'ਚ ਫ਼ਸੇ ਵਾਲ, ਸਿਰ ਤੋਂ ਕੰਨ ਸਮੇਤ ਉਤਰੀ ਚਮੜੀ
ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ 'ਤੇ ਰੱਖਿਆ ਜਾਵੇ: ਬਾਵਾ
NEXT STORY